ਜਲੰਧਰ (ਚੋਪੜਾ)– ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਵੀਡੀਓ, ਜਿਸ ’ਚ ਇਕ ਵਿਅਕਤੀ ਆਪਣੀ 11 ਸਾਲਾ ਧੀ ਦੀ ਲਾਸ਼ ਨੂੰ ਮੋਢਿਆਂ ’ਤੇ ਚੁੱਕ ਕੇ ਅੰਤਿਮ ਸੰਸਕਾਰ ਕਰਨ ਲਈ ਲਿਜਾ ਰਿਹਾ ਸੀ, ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੇ ਹੀ ਪ੍ਰਸ਼ਾਸਨ ਹਰਕਤ ਵਿਚ ਆ ਗਿਆ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਮੁੱਚੇ ਘਟਨਾਕ੍ਰਮ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ 'ਚ ਖੁੱਲ੍ਹੀਆਂ ਕਈ ਪਰਤਾਂ, ਪੁਲਸ ਮੁਲਾਜ਼ਮ ਦਾ ਨਾਂ ਵੀ ਜੁੜਿਆ
ਘਨਸ਼ਾਮ ਥੋਰੀ ਨੇ ਦੱਸਿਆ ਕਿ ਐੱਸ. ਡੀ. ਐੱਮ.-1 ਡਾ. ਜੈਇੰਦਰ ਸਿੰਘ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਨੁਸਾਰ ਨਾਬਾਲਗਾ ਦੀ ਮੌਤ ਦਾ ਕਾਰਨ ਕੋਵਿਡ-19 ਨਹੀਂ ਸੀ ਕਿਉਂਕਿ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਪਾਇਆ ਗਿਆ ਕਿ ਲੜਕੀ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਥੋਂ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ। ਇਕ ਐਂਬੂਲੈਂਸ ਵੱਲੋਂ ਮਰੀਜ਼ ਨੂੰ ਅੰਮ੍ਰਿਤਸਰ ਭੇਜਿਆ ਗਿਆ, ਜਿੱਥੇ ਉਹ ਸਰਜੀਕਲ ਵਾਰਡ ਵਿਚ ਦਾਖ਼ਲ ਰਹੀ। ਲੜਕੀ ਦੀ ਮੌਤ ਤੋਂ ਬਾਅਦ ਐਂਬੂਲੈਂਸ ਵਿਚ ਉਸ ਦੀ ਲਾਸ਼ ਨੂੰ ਜਲੰਧਰ ਸਥਿਤ ਉਸ ਦੇ ਘਰ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ: ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ
ਕੋਵਿਡ ਪੇਸ਼ੈਂਟ ਟਰੈਕਿੰਗ ਅਧਿਕਾਰੀ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਸਸਕਾਰ ਕਰਨ ਲਈ ਨਾ ਤਾਂ ਪਰਿਵਾਰ ਦਾ ਕੋਈ ਮੈਂਬਰ ਅਤੇ ਨਾ ਹੀ ਕੋਈ ਇਲਾਕਾ ਨਿਵਾਸੀ ਮਦਦ ਲਈ ਅੱਗੇ ਆਇਆ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹੀ ਸਥਿਤੀ ਵਿਚ ਕੋਈ ਵੀ ਵਿਅਕਤੀ ਮਦਦ ਲੈਣੀ ਚਾਹੁੰਦਾ ਹੈ ਤਾਂ ਉਹ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 0181-2224417 ਅਤੇ ਸਿਵਲ ਸਰਜਨ ਦੇ ਕੰਟਰੋਲ ਰੂਮ ਨੰਬਰ 0181-2224848 ’ਤੇ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਦਰਦਨਾਕ ਤਸਵੀਰ: ਲੋਕਾਂ ਨੇ ਮੋੜੇ ਮੂੰਹ ਤਾਂ ਧੀ ਦੀ ਲਾਸ਼ ਖ਼ੁਦ ਹੀ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਪੁੱਜਾ ਪਿਓ
ਬੱਲ ਨੇ ਕਿਹਾ ਕਿ ਕੋਵਿਡ-19 ਮੌਤਾਂ ਤੋਂ ਇਲਾਵਾ ਮਾਮਲਿਆਂ ’ਚ ਮ੍ਰਿਤਕ ਸਰੀਰ ਪਰਿਵਾਰ ਨੂੰ ਸੌਂਪ ਦਿੱਤਾ ਜਾਂਦਾ ਹੈ ਤਾਂ ਉਸ ਦੀਆਂ ਅੰਤਿਮ ਰਸਮਾਂ ਪਰਿਵਾਰ ਵੱਲੋਂ ਨਿਭਾਈਆਂ ਜਾਂਦੀਆਂ ਹਨ, ਹਾਲਾਂਕਿ ਇਸ ਕੇਸ ’ਚ ਕਿਸੇ ਨੇ ਵੀ ਸਸਕਾਰ ਵਿਚ ਸਹਾਇਤਾ ਲਈ ਪਹੁੰਚ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਾਮਲਿਆਂ ਵਿਚ ਮੌਤ ਹੋਣ ’ਤੇ ਸਸਕਾਰ ਲਈ ਪ੍ਰੋਟੋਕਾਲਜ਼ ਅਪਣਾਏ ਜਾ ਰਹੇ ਹਨ, ਜਦੋਂ ਇਕ ਵੱਖ ਕੇਸ ਸੀ ਅਤੇ ਮ੍ਰਿਤਕਾ ਦੀ ਕੋਵਿਡ-19 ਰਿਪੋਰਟ ਨੈਗੇਟਿਵ ਸੀ।
ਇਹ ਵੀ ਪੜ੍ਹੋ: 'ਵੀਕੈਂਡ ਲਾਕਡਾਊਨ' ਦੌਰਾਨ ਤਸਵੀਰਾਂ 'ਚ ਵੇਖੋ ਜਲੰਧਰ ਜ਼ਿਲ੍ਹੇ ਦਾ ਹਾਲ, ਜਾਣੋ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨੰਗਲ 'ਚ ਕਬਾੜ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
NEXT STORY