ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਮੁਹੱਲਾ ਟਿੱਬਾ ਸਾਹਿਬ 'ਚ 17 ਸਾਲਾ ਲੜਕੀ ਗੁਰਪ੍ਰੀਤ ਕੌਰ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਪਰਿਵਾਰ ਨੇ ਪੁਲਸ ਨੂੰ ਸੂਚਿਤ ਕੀਤੇ ਬਿਨਾਂ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ। ਪੁਲਸ ਨੂੰ ਜਦੋਂ ਸੂਚਨਾ ਮਿਲੀ ਤਾਂ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲੜਕੀ ਦੀ ਸਿਹਤ ਰਾਤ ਵਿਗੜ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮਾਮਲਾ ਸ਼ੱਕੀ ਹੋਣ 'ਤੇ ਪੁਲਸ ਹੁਣ ਪਰਿਵਾਰ ਵਾਲਿਆਂ ਦੇ ਬਿਆਨ ਲੈਣ ਦੇ ਬਾਅਦ ਮ੍ਰਿਤਕਾ ਗੁਰਪ੍ਰੀਤ ਦੀ ਚਿਖਾ ਦੀ ਰਾਖ ਨੂੰ ਫੋਰੈਂਸਿਕ ਜਾਂਚ ਲਈ ਅੰਮ੍ਰਿਤਸਰ ਲੈਬਾਰਟਰੀ 'ਚ ਭੇਜ ਰਹੀ ਹੈ।
ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਹੇਠ ਦੱਬੀ ਸ਼ਹੀਦ ਦੀ ਪਤਨੀ, ਢੇਰਾਂ ਤੋਂ ਕਬਾੜ ਚੁੱਕ ਕੇ ਕਰ ਰਹੀ ਹੈ ਗੁਜ਼ਾਰਾ
ਸੰਪਰਕ ਕਰਨ 'ਤੇ ਥਾਣਾ ਮਾਡਲ ਟਾਊਨ 'ਚ ਤਾਇਨਾਤ ਐੱਸ. ਐੱਚ. ਓ. ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਗੁਰਪ੍ਰੀਤ ਕੌਰ ਦੇ ਬਿਆਨ 'ਤੇ ਫਰਵਰੀ ਮਹੀਨੇ 'ਚ ਉਸ ਦੇ ਪਿਤਾ ਸੁਰਿੰਦਰ ਸਿੰਘ ਖ਼ਿਲਾਫ਼ ਬਲਾਤਕਾਰ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸੁਰਿੰਦਰ ਸਿੰਘ ਕੁਝ ਦੇਰ ਪਹਿਲਾਂ ਹੀ ਜ਼ਮਾਨਤ 'ਤੇ ਜੇਲ 'ਚੋਂ ਘਰ ਆਇਆ ਹੈ। ਮ੍ਰਿਤਕਾ ਦੇ ਪਿਤਾ ਸੁਰਿੰਦਰ ਸਿੰਘ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਰਾਤ ਗੁਰਪ੍ਰੀਤ ਨੂੰ ਉਲਟੀਆਂ ਆ ਰਹੀਆਂ ਸਨ। ਦਵਾਈ ਦੇਣ ਉਪਰੰਤ ਉਹ ਠੀਕ ਹੋ ਗਈ ਪਰ ਸਵੇਰੇ ਫਿਰ ਉਸ ਦੀ ਸਿਹਤ ਖਰਾਬ ਹੋਣ ਲੱਗੀ ਤਾਂ ਉਸ ਨੂੰ ਲੈ ਕੇ ਹਸਪਤਾਲ ਜਾ ਹੀ ਰਹੇ ਸੀ ਕਿ ਗੁਰਪ੍ਰੀਤ ਦੀ ਮੌਤ ਹੋ ਗਈ। ਜਿਸ 'ਤੇ ਅਸੀਂ ਉਸ ਦਾ ਅੰਤਿਮ ਸੰਸਕਾਰ ਕੀਤਾ ਹੈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਚਾਹਵਾਨਾਂ ਲਈ GNA ਯੂਨੀਵਰਸਿਟੀ ਦਾ ਨਵਾਂ ਪ੍ਰੋਗਰਾਮ, ਇੰਝ ਕਰੋ ਅਪਲਾਈ
ਮਾਮਲਾ ਸ਼ੱਕੀ ਹੋਣ ਕਾਰਨ ਪੁਲਸ ਚਿਖਾ ਦੀ ਰਾਖ ਦੇ ਨਮੂਨੇ ਲੈ ਕੇ ਉਸ ਦੀ ਫੋਰੈਂਸਿਕ ਜਾਂਚ ਲਈ ਅੰਮ੍ਰਿਤਸਰ ਲੈਬਾਰਟਰੀ 'ਚ ਭੇਜ ਰਹੀ ਹੈ। ਰਿਪੋਰਟ ਆਉਣ ਦੇ ਬਾਅਦ ਹੀ ਪੁਲਸ ਇਸ ਮਾਮਲੇ 'ਚ ਕੋਈ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਟਾਂਡਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬੈਂਕ 'ਚੋਂ ਲੁਟੇਰਿਆਂ ਨੇ ਕੀਤੀ ਲੱਖਾਂ ਦੀ ਲੁੱਟ
'ਖੇਤਾਂ ਦੀ ਧੀ' ਧਰਤੀ ਦੀ ਹਿੱਕ 'ਤੇ ਟਰੈਕਟਰ ਚਲਾ ਬਦਲ ਰਹੀ ਦੁਨੀਆ (ਵੀਡੀਓ)
NEXT STORY