ਕੁਰਾਲੀ (ਬਠਲਾ) : ਕੈਨੇਡਾ ਦੇ ਸਰੀ 'ਚ ਸਟਰਾਬੇਰੀ ਹਿੱਲ ਲਾਈਬ੍ਰੇਰੀ ਨੇੜੇ ਦੇਰ ਰਾਤ ਵਾਪਰੇ ਹਾਦਸੇ ਦੌਰਾਨ ਪੰਜਾਬ ਦੇ ਕੁਰਾਲੀ ਸ਼ਹਿਰ ਦੀ 22 ਸਾਲਾ ਕੁੜੀ ਅਮਨਜੋਤ ਉਰਫ਼ ਸ਼ਵੇਤਾ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਦੋਂ ਕੁੜੀ ਸੜਕ 'ਤੇ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਕੁੜੀ ਦਾ ਕੋਈ ਵੀ ਪਰਿਵਾਰਿਕ ਮੈਂਬਕ ਕੈਨੇਡਾ ਨਹੀਂ ਹੈ। ਮ੍ਰਿਤਕ ਕੁੜੀ ਦੇ ਮਾਪਿਆਂ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਅਤੇ ਮਾਮਲੇ ਦੀ ਉੱਚ ਪੱਧਰ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ
ਇਸ ਸਬੰਧੀ ਕੁਰਾਲੀ ਦੇ ਵਾਰਡ ਨੰਬਰ-9 ਦੇ ਵਸਨੀਕ ਸੰਜੀਵ ਕੁਮਾਰ ਭਾਗੀ ਨੇ ਦੁਖੀ ਮਨ ਨਾਲ ਦੱਸਿਆ ਉਨ੍ਹਾਂ ਨੂੰ ਬੀਤੀ ਰਾਤ ਕੈਨੇਡਾ ਤੋਂ ਧੀ ਅਮਨਜੋਤ ਦੀਆਂ ਜਾਣਕਾਰ ਕੁੜੀਆਂ ਦਾ ਫੋਨ ਆਇਆ ਸੀ ਕਿ ਅਮਨਜੋਤ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪਿਤਾ ਨੇ ਦੱਸਿਆ ਕਿ ਅਮਨਜੋਤ ਭਾਗੀ ਨੇ ਕਰੀਬ ਤਿੰਨ ਸਾਲ ਪਹਿਲਾਂ ਸਥਾਨਕ ਗੌਰਮਿੰਟ ਕੰਨਿਆ ਸਕੂਲ ਤੋਂ 12ਵੀਂ ਦੀ ਪੜ੍ਹਾਈ ਚੰਗੇ ਨੰਬਰ ਲੈ ਕੇ ਪਾਸ ਕੀਤੀ ਸੀ। ਉਸ ਨੇ ਦੱਸਿਆ ਕਿ ਉਸ ਦੀ ਧੀ ਪੜ੍ਹਾਈ 'ਚ ਬਹੁਤ ਹੁਸ਼ਿਆਰ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਤੇ ਮੰਡਰਾ ਰਿਹੈ ਖ਼ਤਰਾ, ਵਿਦਿਆਰਥੀਆਂ ਦੇ ਭੇਸ 'ਚ ਸੂਬੇ ਅੰਦਰ ਦਾਖ਼ਲ ਹੋ ਸਕਦੇ ਨੇ ਅੱਤਵਾਦੀ
ਧੀ ਦੀ ਕੈਨੇਡਾ 'ਚ ਉੱਚੇਰੀ ਪੜ੍ਹਾਈ ਕਰਨ ਦੀ ਇੱਛਾ ਪੂਰੀ ਕਰਨ ਨੂੰ ਲੈ ਕੇ ਉਨ੍ਹਾਂ ਵੱਲੋਂ ਆਪਣੀ ਧੀ ਨੂੰ ਇੱਥੋਂ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਲੱਖਾਂ ਰੁਪਏ ਖ਼ਰਚ ਕਰਕੇ ਭੇਜਿਆ ਗਿਆ ਸੀ। ਧੀ ਨੂੰ ਹਾਲੇ ਕੈਨੇਡਾ 'ਚ ਗਏ ਨੂੰ ਕਰੀਬ ਤਿੰਨ ਸਾਲ ਹੀ ਹੋਏ ਸਨ ਕਿ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਪਹਿਲ ਦੇ ਆਧਾਰ 'ਤੇ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦਾ ਭਰੋਸਾ ਦੁਆਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਡੀ. ਜੀ. ਪੀ. ਦਾ ਵੱਡਾ ਫ਼ੈਸਲਾ, ਸੂਬੇ ਭਰ ਦੇ ਥਾਣਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ
NEXT STORY