ਬਟਾਲਾ (ਸੈਂਡੀ/ਸਾਹਿਲ) : ਡੇਰਾ ਰੋਡ 'ਤੇ ਸਥਿਤ ਪਿੰਡ ਤਾਰਾਗੜ ਦੇ ਨੇੜੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਧੀ ਦੀ ਮੌਤ ਅਤੇ ਮਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਨਵਦੀਪ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਬੁਰਜਅਰਾਈਆ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਸਟਾਫ਼ ਨਰਸ ਵਜੋਂ ਨੌਕਰੀ ਕਰਦੀ ਸੀ ਅਤੇ ਵੀਰਵਾਰ ਨੂੰ ਆਪਣੀ ਮਾਂ ਰੁਪਿੰਦਰ ਕੌਰ ਦੇ ਨਾਲ ਮੋਪਡ 'ਤੇ ਸਵਾਰ ਹੋ ਕੇ ਭੈਣ ਨੂੰ ਮਿਲਣ ਲਈ ਧਾਰੀਵਾਲ ਜਾ ਰਹੀ ਸੀ।
ਜਿਵੇਂ ਹੀ ਦੋਵੇਂ ਪਿੰਡ ਤਾਰਾਗੜ੍ਹ ਨੇੜੇ ਪੁੱਜੀਆਂ ਤਾਂ ਕਿਸੇ ਅਣਪਛਾਤੇ ਇੱਕ ਤੇਜ਼ ਰਫ਼ਤਾਰ ਵਾਹਨ ਸਵਾਰ ਨੇ ਦੋਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਨਵਨੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ। ਦਰਦ ਨਾਲ ਕਰਾਹ ਰਹੀ ਮਾਂ ਦੇ ਸਾਹਮਣੇ ਹੀ ਉਸ ਦੀ ਧੀ ਨੇ ਦਮ ਤੋੜ ਦਿੱਤਾ। ਇਸ ਦਰਦਨਾਕ ਹਾਦਸੇ ਨੂੰ ਦੇਖ ਕੇ ਉੱਥੇ ਖੜ੍ਹੇ ਲੋਕਾਂ ਦੀਆਂ ਚੀਕਾਂ ਨਿਕਲ ਗਿਆ। ਜਖ਼ਮੀ ਔਰਤ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਮੌਜੂਦ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੇ ਐਸ. ਐਚ. ਓ ਅਮੋਲਕਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਐਸ. ਐਚ. ਓ ਨੇ ਦੱਸਿਆ ਕਿ ਫਿਲਹਾਲ ਅਣਪਛਾਤੇ ਵਾਹਨ ਡਰਾਈਵਰ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਬਠਿੰਡਾ ਦੇ ਦਰਦਨਾਕ ਹਾਦਸੇ 'ਚ ਕਈਆਂ ਨੇ ਗੁਆਇਆ ਆਪਣਿਆਂ ਦਾ ਸਾਥ
NEXT STORY