ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ’ਤੇ ਇੱਕ ਕਾਰ ਨੇ ਬੱਸ ਦੀ ਉਡੀਕ ਕਰ ਰਹੀ ਇੱਕ ਕੁੜੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚਾਲਕ ਕਾਰ ਛੱਡ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਬਾਰੇ ਮ੍ਰਿਤਕ ਕੁੜੀ ਰੁਕਸਾਨਾ ਦੇ ਪਿਤਾ ਲਾਡੀ ਮਸੀਹ ਪਿੰਡ ਸੰਗਤਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਨੌਜਵਾਨ ਕੁੜੀ ਰੁਕਸਾਨਾ ਗੁਰਦਾਸਪੁਰ ਵਿੱਚ ਬਿਊਟੀ ਪਾਰਲਰ ਦਾ ਕੰਮ ਸਿੱਖ ਰਹੀ ਸੀ ਅਤੇ ਪਿੰਡ ਤੋਂ ਗੁਰਦਾਸਪੁਰ ਲਈ ਰੋਜ਼ਾਨਾ ਬੱਸ ਰਾਹੀਂ ਸਫ਼ਰ ਕਰਦੀ ਸੀ।
ਅੱਜ ਸਵੇਰੇ ਲਗਭਗ 9:30 ਵਜੇ ਉਹ ਪਿੰਡ ਦੇ ਬੱਸ ਸਟਾਪ ’ਤੇ ਬੱਸ ਦੀ ਉਡੀਕ ਕਰ ਰਹੀ ਸੀ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਰੁਕਸਾਨਾ ਨੂੰ ਟੱਕਰ ਮਾਰ ਦਿੱਤੀ। ਰੁਕਸਾਨਾ ਦੀ ਮੌਤ ਹੋ ਗਈ। ਹਾਲਾਂਕਿ ਡਰਾਈਵਰ ਹਿਤੇਸ਼ ਕੁਮਾਰ ਪੁੱਤਰ ਰਾਮ ਕੁਮਾਰ ਪਿੰਡ ਘੋਹ, ਥਾਣਾ ਸ਼ਾਹਪੁਰ ਕੰਢੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਦੋਸ਼ੀ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਭਾਲ ਜਾਰੀ ਹੈ। ਪੁਲਸ ਅਧਿਕਾਰੀ ਏ. ਐੱਸ. ਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਹਸਪਤਾਲ ਭੇਜ ਦਿੱਤਾ ਗਿਆ ਹੈ।
ਫ਼ਰੀਦਕੋਟ 'ਚ ਨੌਜਵਾਨ ਨਾਲ ਕੀਤੀ ਕੁੱਟਮਾਰ, ਹਸਪਤਾਲ 'ਚ ਦਾਖ਼ਲ
NEXT STORY