ਬਟਾਲਾ (ਸਾਹਿਲ)-ਅਗਵਾ ਹੋਈ ਨਾਬਾਲਿਗਾ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਕੌਰ (16) ਪੁੱਤਰੀ ਕਰਤਾਰ ਸਿੰਘ ਵਾਸੀ ਪਿੰਡ ਉਮਰਪੁਰਾ, ਜੋ ਕਿ ਦਸਵੀਂ ਜਮਾਤ ਵਿਚ ਪੜ੍ਹਦੀ ਹੈ, ਬੀਤੀ 11 ਮਈ ਦੀ ਸ਼ਾਮ ਨੂੰ ਸੈਰ ਕਰਨ ਲਈ ਘਰੋਂ ਗਈ ਸੀ ਅਤੇ ਇਸੇ ਦੌਰਾਨ ਕਾਰ ਸਵਾਰ ਤਿੰਨ ਅਣਪਛਾਤੇ ਵਿਅਕਤੀ ਇਸ ਨੂੰ ਅਗਵਾ ਕਰ ਕੇ ਲੈ ਗਏ, ਜਿਸ ’ਤੇ ਇਹ ਅਗਲੇ ਦਿਨ ਘਰ ਪਹੁੰਚੀ ਤਾਂ ਆਪਣੇ ਨਾਲ ਹੋਈ ਸਾਰੀ ਹੱਡਬੀਤੀ ਪਰਿਵਾਰ ਵਾਲਿਆਂ ਨੂੰ ਦੱਸੀ ਅਤੇ ਕੁਝ ਹੀ ਚਿਰ ਬਾਅਦ ਇਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ, ਜਿਸ ਨਾਲ ਇਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਸ ਸਮੇਂ ’ਤੇ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਪਿਤਾ ਦੇ ਬਿਆਨ ’ਤੇ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਤੋਂ ਹੋਸ਼ ਉਡਾ ਦੇਣ ਵਾਲੀ ਖ਼ਬਰ, ਧੀ ਤੋਂ ਹੀ ਗੰਦਾ ਕੰਮ ਕਰਵਾਉਣ ਲੱਗੀ ਸੀ ਮਾਂ ਤੇ ਫਿਰ...
NEXT STORY