ਬਟਾਲਾ (ਸਾਹਿਲ, ਯੋਗੀ)- ਬਟਾਲਾ ਤੋਂ ਇਕ ਹੈਰਾਨ ਕਰਨ ਵਾਲੀ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੇ ਨਸ਼ੀਲਾ ਬਿਸਕੁਟ ਖੁਆ ਕੇ ਕੁੜੀ ਨਾਲ ਜ਼ਬਰਦਸਤੀ ਕੀਤੀ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ। ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਇੰਸਪੈਕਟਰ ਨਰਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਪੀੜਤਾ ਨੇ ਲਿਖਵਾਇਆ ਕਿ ਉਸ ਨੇ ਅੰਮ੍ਰਿਤਸਰ ਦੇ ਇਕ ਕਾਲਜ ਤੋਂ ਫੈਸ਼ਨ ਡਿਜ਼ਾਈਨਰ ਦਾ ਕੋਰਸ ਕੀਤਾ ਹੋਇਆ ਹੈ ਅਤੇ ਕਰੀਬ 2 ਸਾਲ ਪਹਿਲਾਂ ਸਾਡੀ ਦੂਰ ਦੀ ਰਿਸ਼ਤੇਦਾਰੀ ’ਚੋਂ ਉਸ ਦੇ ਚਾਚੇ ਦੇ ਘਰ ਦਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਰਾਜ ਪਰੂਰਾ (ਸਰਨਾ) ਮਿਲਣ ਲਈ ਆਇਆ ਸੀ, ਜੋ ਉਸ ’ਤੇ ਮਾੜੀ ਅੱਖ ਰੱਖਦਾ ਸੀ।
ਪੀੜਤਾ ਨੇ ਲਿਖਵਾਇਆ ਕਿ ਕਰੀਬ 2 ਮਹੀਨੇ ਪਹਿਲਾਂ ਉਹ ਕਾਲਜ ਤੋਂ ਆਪਣਾ ਸਰਟੀਫਿਕੇਟ ਲੈਣ ਲਈ ਗਈ ਸੀ ਤੇ ਇਸ ਦੌਰਾਨ ਜਦੋਂ ਉਹ ਘਰ ਵਾਪਸ ਆਉਣ ਲਈ ਅੰਮ੍ਰਿਤਸਰ ਵਿਖੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਉਕਤ ਨੌਜਵਾਨ ਉਸ ਨੂੰ ਮਿਲਿਆ ਅਤੇ ਉਹ ਉਸ ਨਾਲ ਬੱਸ ’ਚ ਬੈਠ ਕੇ ਆ ਗਿਆ। ਮੇਰੇ ਨਾਂਹ ਕਰਨ ਦੇ ਬਾਵਜੂਦ ਉਸ ਨੂੰ ਮੈਨੂੰ ਬਿਸਕੁਟ ਖਾਣ ਲਈ ਦੇ ਦਿੱਤਾ।
ਇਹ ਵੀ ਪੜ੍ਹੋ- ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਸਭ ਤੋਂ ਵੱਡਾ ਖੁਲਾਸਾ, 'ਤਾਏ' ਨੇ ਹੀ ਰਚਿਆ ਪੂਰਾ 'ਕਤਲਕਾਂਡ'
ਇਹ ਬਿਸਕੁਟ ਖਾਣ ਮਗਰੋਂ ਉਹ ਸੁੱਧ-ਬੁੱਧ ਗੁਆ ਬੈਠੀ ਅਤੇ ਜਦੋਂ ਹੋਸ਼ ਵਿਚ ਆਈ ਤਾਂ ਉਸ ਨੇ ਖੁਦ ਨੂੰ ਅੰਮ੍ਰਿਤਸਰ ਦੇ ਇਕ ਹੋਟਲ ਦੇ ਕਮਰੇ ਵਿਚ ਪਾਇਆ, ਜਿਥੇ ਉਕਤ ਨੌਜਵਾਨ ਨੇ ਇੱਛਾ ਵਿਰੁੱਧ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਅਸ਼ਲੀਲ ਵੀਡੀਓ ਵੀ ਬਣਾਈ। ਨਾਲ ਹੀ ਕਿਸੇ ਨੂੰ ਦੱਸਣ ’ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਪੀੜਤਾ ਨੇ ਦੱਸਿਆ ਕਿ ਇਸ ਦੇ ਬਾਅਦ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ।
ਇੰਸਪੈਕਟਰ ਨਰਿੰਦਰ ਕੌਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸੜਕ ਕੰਢੇ ਤੜਫ਼-ਤੜਫ਼ ਮਰ ਗਿਆ ਬੰਦਾ, ਕਿਸੇ ਨਾ ਕੀਤੀ ਮਦਦ, ਸਭ ਬਣਾਉਂਦੇ ਰਹੇ 'ਵੀਡੀਓ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਾਜ਼ਾ ਹਲਾਤਾਂ ਦੇ ਚਲਦੇ ਕੀ ਅਕਾਲੀ ਦਲ ਲੜੇਗਾ ਨਿਗਮ ਚੋਣਾਂ ?
NEXT STORY