ਜਲੰਧਰ (ਜ.ਬ.)– ਥਾਣਾ ਬਾਰਾਦਰੀ ਦੇ ਇਲਾਕੇ ਬੀ.ਐੱਸ.ਐੱਫ. ਚੌਕ ਵਿਚ ਬੱਸ 'ਚੋਂ ਉਤਰਨ ਸਮੇਂ ਇਕ 17 ਸਾਲਾ ਵਿਦਿਆਰਥਣ ਸੜਕ ’ਤੇ ਡਿੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ 17 ਸਾਲਾ ਜਸਪ੍ਰੀਤ ਕੌਰ ਵਜੋਂ ਹੋਈ ਹੈ। ਬਾਰਾਦਰੀ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕਾ ਦੇ ਪਿਤਾ ਬਲਵੰਤ ਸਿੰਘ ਦੇ ਬਿਆਨ ’ਤੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਜਾਣਕਾਰੀ ਦਿੰਦਿਆਂ ਇੰਸ. ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਬਲਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਧੀ ਗੋਰਾਇਆ ਤੋਂ ਪੰਜਾਬ ਰੋਡਵੇਜ਼ ਦੀ ਬੱਸ ਵਿਚ ਖਾਲਸਾ ਕਾਲਜ ਵਿਚ ਪੜ੍ਹਨ ਲਈ ਆਈ ਸੀ। ਬੀ.ਐੱਸ.ਐੱਫ. ਚੌਕ ਵਿਚ ਬੱਸ ਵਿਚੋਂ ਉਤਰਨ ਸਮੇਂ ਉਨ੍ਹਾਂ ਦੀ ਧੀ ਨੇ ਡਰਾਈਵਰ ਅਤੇ ਕੰਡਕਟਰ ਨੂੰ ਚੀਕ ਕੇ ਕਿਹਾ ਕਿ ਉਹ ਹੇਠਾਂ ਉਤਰ ਰਹੀ ਹੈ ਪਰ ਡਰਾਈਵਰ ਨੇ ਬੱਸ ਭਜਾ ਲਈ, ਜਿਸ ਕਾਰਨ ਉਸ ਦੀ ਧੀ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਡਰਾਈਵਰ ਅਤੇ ਕੰਡਕਟਰ ਸੰਗਰੂਰ ਨਿਵਾਸੀ ਨਾਥ ਸਿੰਘ ਅਤੇ ਗੁਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦੋਸਤਾਂ ਨੂੰ ਕਾਰੋਬਾਰ ਲਈ ਦਿੱਤਾ 1 ਕਰੋੜ, ਪੈਸਾ ਨਾ ਮਿਲਿਆ ਵਾਪਸ ਤਾਂ ਸਦਮੇ ਨੇ ਲੈ ਲਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
NEXT STORY