ਫਤਿਹਗੜ੍ਹ ਸਾਹਿਬ (ਵੈੱਬਡੈਸਕ)- ਸ਼ਹੀਦੀ ਸਮਾਗਮਾਂ 'ਚ ਸ਼ਾਮਲ ਹੋਣ ਲਈ ਸੰਗਤਾਂ ਦੇਸ਼ ਦੇ ਕੋਨੇ-ਕੋਨੇ ਤੋਂ ਫਤਿਹਗੜ੍ਹ ਸਾਹਿਬ ਵਿਖੇ ਆ ਰਹੀਆਂ ਹਨ। ਇਸੇ ਦੌਰਾਨ ਉੱਥੇ ਇਕ ਦਰਦਨਾਕ ਹਾਦਸਾ ਵਾਪਰ ਗਿਆ ਹੈ, ਜਿੱਥੇ ਹਰਿਆਣਾ ਦੇ ਕਰਨਾਲ ਤੋਂ ਆਪਣੀ ਤਾਈ ਨਾਲ ਆਈ ਇਕ ਬੱਚੀ ਦੀ ਸਰਹਿੰਦ ਵਿਖੇ ਵਾਪਰੇ ਇਕ ਰੇਲ ਹਾਦਸੇ 'ਚ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਬੱਚੀ ਦੀ ਪਛਾਣ ਪ੍ਰੀਤੀ ਕੌਰ ਵਾਸੀ ਕਰਨਾਲ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੀ ਤਾਈ ਨਾਲ ਸ਼ਹੀਦੀ ਸਮਾਗਮ 'ਚ ਸ਼ਾਮਲ ਹੋਣ ਲਈ ਆਈ ਸੀ ਕਿ ਸਰਹਿੰਦ ਰੇਲਵੇ ਸਟੇਸ਼ਨ 'ਤੇ ਉਤਰਨ ਸਮੇਂ ਰੇਲ ਗੱਡੀ ਦੀ ਚਪੇਟ 'ਚ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਉਸ ਦੀ ਤਾਈ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ, ਜਿਸ ਨੂੰ ਪਹਿਲਾਂ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਬਾਅਦ 'ਚ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸੱਸ ਦੇ ਸਸਕਾਰ ਤੋਂ ਆ ਕੇ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ਨੇ ਕਰ'ਤੇ ਸਨਸਨੀਖੇਜ਼ ਖੁਲਾਸੇ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਜੀ.ਆਰ.ਪੀ. ਥਾਣਾ ਸਰਹਿੰਦ ਦੇ ਏ.ਐੱਸ.ਆਈ. ਕਾਬਲ ਸਿੰਘ ਨੇ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਨਾਲ ਵਾਪਰ ਗਿਆ ਦਰਦਨਾਕ ਭਾਣਾ, ਰਿਸ਼ਤੇਦਾਰ ਵੀ ਹੋ ਗਏ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਗਾਤਾਰ ਪੈ ਰਹੇ ਮੀਂਹ ਨੇ AQI 'ਚ ਕੀਤਾ ਸੁਧਾਰ, ਹੁਣ ਇਕਦਮ ਜ਼ੋਰ ਫੜੇਗੀ ਠੰਡ
NEXT STORY