ਲੁਧਿਆਣਾ (ਰਾਜ) : ਸ਼ਹਿਰ ਦੀ ਸਭ ਤੋਂ ਵੱਡੀ ਹੋਲਸੇਲ ਗਾਂਧੀ ਨਗਰ ਮਾਰਕੀਟ ’ਚ ਸਥਿਤ ਇਕ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਲੜਕੀ ਨੇ ਛਾਲ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨੇਹਾ ਵਜੋਂ ਹੋਈ ਹੈ। ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਏ.ਸੀ.ਪੀ. ਸੁਖਨਾਜ ਸਿੰਘ ਗਿੱਲ ਤੇ ਥਾਣਾ ਡਵੀਜ਼ਨ ਨੰ. 4 ਦੇ ਐੱਸ.ਐੱਚ.ਓ. ਗੁਰਜੀਤ ਸਿੰਘ ਮੌਕੇ ’ਤੇ ਪਹੁੰਚੇ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਸਪੱਸ਼ਟ ਨਹੀਂ ਹੋ ਸਕਿਆ ਕਿ ਲੜਕੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਿਉਂ ਕੀਤੀ।

ਏ.ਸੀ.ਪੀ. ਸੁਖਨਾਜ ਸਿੰਘ ਗਿੱਲ ਨੇ ਦੱਸਿਆ ਕਿ ਲੜਕੀ ਨੇਹਾ ਗਾਂਧੀ ਨਗਰ ਸਥਿਤ ਦੀਪਕ ਗਾਰਮੈਂਟ ਨਾਂ ਦੀ ਫੈਕਟਰੀ ’ਚ ਕੰਮ ਕਰਦੀ ਸੀ। ਉਸ ਦੀ ਉਮਰ ਕਰੀਬ 20 ਸਾਲ ਸੀ। ਅਚਾਨਕ ਉਹ ਫੈਕਟਰੀ ਦੀ ਤੀਜੀ ਮਜ਼ਿਲ ’ਤੇ ਗਈ ਅਤੇ ਉੱਥੋਂ ਛਾਲ ਮਾਰ ਦਿੱਤੀ। ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫੈਕਟਰੀ ਮਾਲਕ ਨੇ ਪੁਲਸ ਅਤੇ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਸਕੂਟੀ ਨਾਲ ਟਕਰਾਉਣ ਤੋਂ ਬਾਅਦ ਕੈਂਟਰ 'ਚ ਵੱਜੇ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਤ

ਪੁਲਸ ਦਾ ਕਹਿਣਾ ਹੈ ਕਿ ਫੈਕਟਰੀ ਅੰਦਰ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਾ ਹੈ ਕਿ ਲੜਕੀ ਖ਼ੁਦ ਹੀ ਛੱਤ ’ਤੇ ਗਈ ਅਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਦਾ ਵੀ ਇਹੀ ਕਹਿਣਾ ਹੈ ਕਿ ਲੜਕੀ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਨਹੀਂ ਸੀ, ਨਾ ਹੀ ਕਿਸੇ ਤਰ੍ਹਾਂ ਦੀ ਕੋਈ ਉਨ੍ਹਾਂ ਨਾਲ ਗੱਲ ਕੀਤੀ। ਉਸ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਹਾਲ ਦੀ ਘੜੀ ਜਾਂਚ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਚਾਲਕ ਦੀ ਲਾਪ੍ਰਵਾਹੀ ਨਾਲ ਹੋਈ ਮੌਤ, ਅਣਪਛਾਤੇ ਚਾਲਕ ਖ਼ਿਲਾਫ ਮਾਮਲਾ ਦਰਜ
NEXT STORY