ਫਾਜ਼ਿਲਕਾ : ਫਾਜ਼ਿਲਕਾ ਦੀ ਮੰਡੀ ਲਾਧੂਕਾ 'ਚ ਨਵੀਂ ਵਿਆਹੀ ਇਕ ਕੁੜੀ ਵਲੋਂ ਨਹਿਰ 'ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਪਿੰਡ ਦੇ ਹੀ ਮੁੰਡਿਆਂ ਨੇ ਨਹਿਰ 'ਚ ਛਾਲ ਮਾਰ ਕੇ ਬਚਾ ਲਿਆ। ਫਿਲਹਾਲ ਸੜਕ ਸੁਰੱਖਿਆ ਫੋਰਸ ਵਲੋਂ ਉਕਤ ਕੁੜੀ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਜਨ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਪਿੰਡ ਝੁੱਗੇ ਲਾਲ ਸਿੰਘ ਦੇ ਰਹਿਣ ਵਾਲੇ ਹਨ ਅਤੇ ਉਕਤ ਕੁੜੀ ਉਨ੍ਹਾਂ ਦੇ ਪਿੰਡ ਵਿਆਹੀ ਹੋਈ ਹੈ। ਉਹ ਦਿੱਲੀ ਦੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਉਸ ਨੇ 2 ਮਹੀਨੇ ਪਹਿਲਾਂ ਲਾਧੂਕਾ ਨੇੜੇ ਪਿੰਡ ਝੁੱਗੇ ਦੇ ਰਹਿਣ ਵਾਲੇ ਨੌਜਵਾਨ ਨਾਲ ਪ੍ਰੇਮ ਵਿਆਹ ਕਰਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਝਗੜਾ ਹੋਇਆ ਸੀ। ਇਸ ਕਾਰਨ ਕੁੜੀ ਵਲੋਂ ਇੰਨਾ ਵੱਡਾ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕੁੜੀ ਨੇ ਨਹਿਰ 'ਚ ਛਾਲ ਮਾਰੀ ਹੈ ਤਾਂ ਉਨ੍ਹਾਂ ਨੇ ਵੀ ਪਿੱਛੇ ਹੀ ਨਹਿਰ 'ਚ ਛਾਲਾਂ ਮਾਰ ਦਿੱਤੀਆਂ ਅਤੇ ਕੁੜੀ ਨੂੰ ਬਾਹਰ ਕੱਢਿਆ, ਜਿਸ ਤੋਂ ਬਾਅਦ ਉਸ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਬੇਹੱਦ ਸਖ਼ਤੀ, ਨਾ ਮੰਨਣ ਵਾਲਿਆਂ ਦਾ ਰੁਕ ਜਾਵੇਗਾ...
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ, ਜਿੱਥੇ ਕੁੜੀ ਨੂੰ ਪਿੰਡ ਦੇ ਮੁੰਡਿਆਂ ਵਲੋਂ ਨਹਿਰ 'ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਕੁੜੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਸਟਾਗ੍ਰਾਮ ਦੀ ਦੋਸਤੀ ਨੇ ਤਬਾਹ ਕਰ 'ਤੀ ਜ਼ਿੰਦਗੀ, ਕਦੇ ਸੁਫ਼ਨੇ 'ਚ ਵੀ ਨਾ ਸੋਚਿਆ ਸੀ ਹੋਵੇਗਾ ਇੰਝ
NEXT STORY