ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਦੀ ਇਕ ਕਾਲੋਨੀ ਵਿਚ ਰਹਿੰਦੀ ਨਾਬਾਲਗ ਲਡ਼ਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲਿਜਾਣ ਵਾਲੇ ਨੌਜਵਾਨ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਪੁਲਸ ਨੇ ਇਹ ਮਾਮਲਾ ਲਡ਼ਕੀ ਦੇ ਪਿਤਾ ਦੇ ਬਿਆਨਾਂ ਦੇ ਅਾਧਾਰ ’ਤੇ ਜੈਪਾਲ ਸਿੰਘ ਪੁੱਤਰ ਜਗਤ ਰਾਮ ਨਿਵਾਸੀ ਖਰਲ ਖੁਰਦ ਵਿਰੁੱਧ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 15 ਸਾਲਾ ਲਡ਼ਕੀ 16 ਅਗਸਤ ਦੀ ਰਾਤ ਤੋਂ ਗਾਇਬ ਹੈ। ਉਸ ਨੇ ਆਪਣੇ ਬਿਆਨ ਵਿਚ ਉਕਤ ਦੋਸ਼ੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨੂੰ ਪੂਰਾ ਸ਼ੱਕ ਹੈ ਕਿ ਉਹ ਉਸ ਦੀ ਬੇਟੀ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੱਲੇਦਾਰ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਕਾਰਨ ਦੋ ਧਿਰਾਂ ਵਿਚਕਾਰ ਟਕਰਾਅ ਵਧਿਆ
NEXT STORY