ਜ਼ੀਰਕਪੁਰ (ਅਸ਼ਵਨੀ) : ਜ਼ੀਰਕਪੁਰ ਦੇ ਪਿੰਡ ਨਾਭਾ 'ਚ ਪੇਇੰਗ ਗੈਸਟ ਰਹਿਣ ਵਾਲੀ ਕੁੜੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਊਸ਼ ਦੇ ਰੂਪ 'ਚ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦੇ ਸੰਜੋਲੀ ਦੀ ਰਹਿਣ ਵਾਲੀ ਸੀ। ਉਹ ਪੜ੍ਹਾਈ ਦੇ ਸਿਲਸਿਲੇ 'ਚ ਆ ਕੇ ਜ਼ੀਰਕਪੁਰ 'ਚ ਬਤੌਰ ਪੀ. ਜੀ. ਲੈ ਕੇ ਰਹਿ ਰਹੀ ਸੀ।
ਪੁਲਸ ਦੇ ਮੁਤਾਬਕ ਮ੍ਰਿਤਕ ਕੁੜੀ ਨੇ ਪਿੰਡ ਨਾਭਾ 'ਚ ਪੀ. ਜੀ. ਵਿਖੇ ਸੋਮਵਾਰ ਸਵੇਰੇ ਕਰੀਬ ਸਾਢੇ 4 ਵਜੇ ਚੌਥੀ ਮਜ਼ਿੰਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਪਰ ਪੁਲਸ ਨੂੰ ਖ਼ੁਦਕੁਸ਼ੀ ਨਾਲ ਜੁੜਿਆ ਕੋਈ ਨੋਟ ਬਰਾਮਦ ਨਹੀਂ ਹੋਇਆ। ਫਿਲਹਾਲ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
NEXT STORY