ਜਲੰਧਰ (ਮਹੇਸ਼)– ਪਿੰਡ ਹਮੀਰੀ ਖੇੜਾ ਵਾਸੀ ਕਰਿਆਨਾ ਸਟੋਰ ਦੇ ਮਾਲਕ ਵੱਲੋਂ 25 ਸਾਲਾ ਇਕ ਲੜਕੀ ਨੂੰ ਅਸ਼ਲੀਲ ਮੈਸੇਜ ਭੇਜਣ ਅਤੇ ਉਸ ਨਾਲ ਵਿਆਹ ਕਰਨ ਲਈ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਸਦਰ ਦੀ ਪੁਲਸ ਵੱਲੋਂ ਕਰਿਆਨਾ ਸਟੋਰ ਦੇ ਮਾਲਕ ਹਰਜਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਵਿਰੁੱਧ ਆਈ. ਪੀ. ਸੀ. ਦੀ ਧਾਰਾ 354 ਡੀ ਅਤੇ 506 ਤੋਂ ਇਲਾਵਾ ਆਈ. ਟੀ. ਐਕਟ ਤਹਿਤ ਐੱਫ. ਆਈ. ਆਰ. ਨੰਬਰ 90 ਦਰਜ ਕੀਤੀ ਗਈ ਹੈ। ਐੱਸ. ਐੱਚ. ਓ. ਸਦਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਫ਼ਰਾਰ ਮੁਲਜ਼ਮ ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਅਧੀਨ ਆਉਂਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਸੀ ਕਿ ਉਹ ਬੱਸ ਅੱਡੇ ਦੇ ਨਜ਼ਦੀਕ ਪ੍ਰਾਈਵੇਟ ਨੌਕਰੀ ਕਰਦੀ ਹੈ। ਰੋਜ਼ ਆਪਣੇ ਦਫ਼ਤਰ ਜਾਣ ਲਈ ਪਿੰਡ ਕੰਗ ਸਾਹਬੂ ਦੇ ਅੱਡੇ ਤੋਂ ਬੱਸ ਚੜ੍ਹਦੀ ਹੈ। ਅੱਡਾ ਕੰਗ ਸਾਹਬੂ ਦੇ ਨੇੜੇ ਹੀ ਉਨ੍ਹਾਂ ਦੇ ਇਕ ਰਿਸ਼ਤੇਦਾਰ ਦਾ ਮੋਟਰ ਗੈਰੇਜ ਹੈ, ਜਿ$ਥੇ ਉਸ ਦੇ ਪਿਤਾ ਦਾ ਅਕਸਰ ਆਉਣਾ-ਜਾਣਾ ਲੱਗਾ ਰਹਿੰਦਾ ਹੈ। ਨੇੜੇ ਹੀ ਹਮੀਰੀ ਖੇੜਾ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦਾ ਕਰਿਆਨਾ ਸਟੋਰ ਹੈ। ਉਸ ਨੇ ਵੀ ਉਸ ਦੇ ਪਿਤਾ ਨਾਲ ਆਪਣੀ ਜਾਣ-ਪਛਾਣ ਵਧਾ ਲਈ।
ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ
ਇਸ ਦੌਰਾਨ ਹਰਜਿੰਦਰ ਸਿੰਘ ਨੇ ਉਸ ਦੇ ਪਿਤਾ ਦੇ ਮੋਬਾਇਲ ਤੋਂ ਉਸ ਦੀ ਅਤੇ ਉਸ ਦੇ ਪਰਿਵਾਰ ਵਾਲਿਆਂ ਦੀ ਫੋਟੋ ਆਪਣੇ ਮੋਬਾਇਲ ’ਤੇ ਭੇਜ ਦਿੱਤੀ। ਲੜਕੀ ਮੁਤਾਬਕ ਬਾਅਦ ਵਿਚ ਹਰਜਿੰਦਰ ਸਿੰਘ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ। ਉਸ ਨੇ ਕਿਹਾ ਕਿ ਕਰਿਆਨਾ ਸਟੋਰ ਦੇ ਮਾਲਕ ਨੇ ਉਸ ਨੂੰ ਵ੍ਹਟਸਐਪ ’ਤੇ ਮੈਸੇਜ ਕਰਨੇ ਸ਼ੁਰੂ ਕਰ ਦਿੱਤੇ। ਉਸ ਨੇ ਵੇਖਿਆ ਕਿ ਹਰਜਿੰਦਰ ਸਿੰਘ ਨੇ ਉਸ ਦੀ ਭੈਣ ਦੀ ਫੋਟੋ ਆਪਣੇ ਵ੍ਹਟਸਐਪ ’ਤੇ ਲਗਾਈ ਹੋਈ ਸੀ। ਉਸ ਨੇ ਉਸ ਤੋਂ ਪੁੱਛਿਆ ਕਿ ਉਸ ਨੇ ਉਸ ਦੀ ਭੈਣ ਦੀ ਫੋਟੋ ਵ੍ਹਟਸਐਪ ’ਤੇ ਕਿਉਂ ਲਗਾਈ ਹੈ ਤਾਂ ਉਸ ਨੇ ਕਿਹਾ ਕਿ ਉਹ ਉਸ ਨੂੰ ਕੁਝ ਦੱਸਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ ਰਾਹਤ ਭਰੀ ਖ਼ਬਰ, ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਸਣੇ 23 ਜੋੜੀ ਟਰੇਨਾਂ 1 ਜੁਲਾਈ ਤੋਂ ਚੱਲਣਗੀਆਂ
ਲੜਕੀ ਨੇ ਦੱਸਿਆ ਕਿ ਹਰਜਿੰਦਰ ਦੇ ਗਲਤ ਇਰਾਦਿਆਂ ਨੂੰ ਵੇਖਦਿਆਂ ਉਸ ਨੇ ਉਸ ਦਾ ਨੰਬਰ ਬਲਾਕ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਉਸ ਨੂੰ ਐੱਸ. ਐੱਮ. ਐੱਸ. ਭੇਜਣੇ ਸ਼ੁਰੂ ਕਰ ਦਿੱਤੇ। ਉਸ ਨੇ ਕਿਹਾ ਕਿ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ ਅਤੇ ਉਹ ਉਸ ਨੂੰ ਵ੍ਹਟਸਐਪ ’ਤੇ ਅਨਬਲਾਕ ਕਰੇ, ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਹੁਣ ਹਰਜਿੰਦਰ ਨੇ ਉਸ ਦੀ ਫੋਟੋ ਆਪਣੇ ਵ੍ਹਟਸਐਪ ’ਤੇ ਲਗਾ ਰੱਖੀ ਹੈ। ਉਸ ਦੇ ਵਿਰੋਧ ਕਰਨ ’ਤੇ ਕਰਿਆਨਾ ਸਟੋਰ ਦਾ ਮਾਲਕ ਉਸ ਨਾਲ ਅਸ਼ਲੀਲ ਗੱਲਾਂ ਕਰਨ ਲੱਗ ਗਿਆ। ਉਸ ਨੇ ਕਿਹਾ ਕਿ ਹਰਜਿੰਦਰ ਵੱਲੋਂ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾਣ ਲੱਗਾ। ਉਸ ਦੇ ਦਫ਼ਤਰ ਜਾਂਦੇ ਸਮੇਂ ਉਹ ਉਸ ਦਾ ਪਿੱਛਾ ਵੀ ਕਰਦਾ ਸੀ। ਵੱਖ-ਵੱਖ ਨੰਬਰਾਂ ਤੋਂ ਉਸ ਨੂੰ ਮੈਸੇਜ ਕਰਨੇ ਸ਼ੁਰੂ ਕਰ ਦਿੱਤੇ ਸਨ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਕਾਂਗਰਸ 'ਚ ਸ਼ਾਮਲ ਹੋਏ ਸੁਖਪਾਲ ਖਹਿਰਾ ਸਮੇਤ ਦੋ ਹੋਰ ਵਿਧਾਇਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ, ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ
NEXT STORY