ਦਸੂਹਾ (ਝਾਵਰ)— ਦਸੂਹਾ ਦੇ ਇਕ ਪਿੰਡ 'ਚ ਵਿਆਹ ਮੌਕੇ ਹੱਥਾਂ 'ਤੇ ਮਹਿੰਦੀ ਅਤੇ ਚੂੜਾ ਪਾ ਕੇ ਲਾੜੀ ਆਪਣੇ ਲਾੜੇ ਦਾ ਇੰਤਜ਼ਾਰ ਕਰਦੀ ਰਹੀ ਪਰ ਹੋਇਆ ਉਹ ਜੋ ਕਦੇ ਪਰਿਵਾਰ ਨੇ ਸੋਚਿਆ ਵੀ ਨਾ ਨਹੀਂ ਸੀ। ਇਸ ਦੌਰਾਨ ਲਾੜਾ ਵਿਆਹ ਦੀਆਂ ਰਸਮਾਂ ਮੌਕੇ ਬਰਾਤ ਲੈ ਕੇ ਲਾੜੀ ਨੂੰ ਵਿਆਹੁਣ ਲਈ ਹੀ ਨਹੀਂ ਪੁੱਜਾ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਰੋਂਦੀ-ਕੁਰਲਾਉਂਦੀ ਹੋਈ ਲਾੜੀ ਪਰਿਵਾਰ ਸਮੇਤ ਥਾਣੇ ਪੁੱਜੀ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ
ਮਿਲੀ ਜਾਣਕਾਰੀ ਮੁਤਾਬਕ ਅਮਰਜੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਵਰਿੰਦਰ ਸਿੰਘ ਪੁੱਤਰ ਗੁਰਨਾਮ ਵਾਸੀ ਫੱਤਣਚੱਕ ਜ਼ਿਲ੍ਹਾ ਹੁਸਿਆਰਪੁਰ ਨੇ ਉਸ ਨਾਲ ਸਲਾਹ-ਮਸ਼ਵਰਾ ਕਰਕੇ 21 ਜੂਨ 2020 ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਵਿਆਹ ਕਰਨ ਦਾ ਦਿਨ ਮੁਕਰਰ ਕੀਤਾ ਸੀ।
ਉਸ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਸਾਲ 2015 'ਚ ਉਹ ਉਸ ਨੂੰ ਚੁੰਨੀ ਚੜ੍ਹਾ ਕੇ ਆਪਣੇ ਪਿੰਡ ਲੈ ਗਿਆ ਸੀ ਅਤੇ ਪੂਰੇ 5 ਸਾਲ ਉਹ ਇਕੱਠੇ ਰਹੇ।
ਇਹ ਵੀ ਪੜ੍ਹੋ: ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ
ਇਸ ਪਿੱਛੋਂ ਪੱਕੇ ਤੌਰ 'ਤੇ ਵਿਆਹ ਦਾ ਦਿਨ ਜਦੋਂ ਨਿਸ਼ਚਿਤ ਹੋਇਆ ਤਾਂ ਉਹ ਸੱਜ ਧੱਜ ਕੇ ਆਪਣੇ ਸੰਬੰਧੀਆਂ ਨੂੰ ਨਾਲ ਲੈ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਪਹੁੰਚ ਗਈ ਪਰ ਵਰਿੰਦਰ ਸਿੰਘ ਲਾਵਾਂ ਲੈਣ ਲਈ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਨਹੀਂ ਪਹੁੰਚਿਆ ਅਤੇ ਉਹ ਸਾਰਾ ਦਿਨ ਉਡੀਕ ਕਰਦੀ ਰਹੀ। ਫਿਰ ਬਾਅਦ 'ਚ ਲੜਕੀ ਦੇ ਪਰਿਵਾਰ ਵੱਲੋਂ ਮੁੰਡੇ ਦੇ ਫੋਨ 'ਤੇ ਫੋਨ ਕੀਤਾ ਗਿਆ ਪਰ ਫੋਨ ਨਾ ਲੱਗਾ। ਇਸ ਦੌਰਾਨ ਪਰਿਵਾਰ ਵੱਲੋਂ ਪਤਾ ਕਰਨ 'ਤੇ ਇਹ ਸਾਹਮਣੇ ਆਇਆ ਕਿ ਉਕਤ ਲੜਕਾ ਪਰਿਵਾਰ ਸਮੇਤ ਫਰਾਰ ਹੋ ਗਿਆ ਹੈ।
ਇਸ ਸਬੰਧੀ ਜਾਂਚ ਮੁੱਖ ਅਫ਼ਸਰ ਮਹਿਲਾ ਥਾਣਾ ਹੁਸ਼ਿਆਰਪੁਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਸੌਂਪੀ ਗਈ। ਜਿਨ੍ਹਾਂ ਵੱਲੋਂ ਜਾਂਚ ਕਰਨ ਉਪਰੰਤ ਉੱਪ ਪੁਲਸ ਕਪਤਾਨ ਕਰਾਈਮ ਨੇ ਦੋਸ਼ੀ ਵਰਿੰਦਰ ਸਿੰਘ ਵਿਰੁੱਧ ਥਾਣਾ ਦਸੂਹਾ 'ਚ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਕੁੜੀ ਦੇ ਚੱਕਰ 'ਚ ਭੋਗਪੁਰ ਵਿਖੇ ਨੌਜਵਾਨ 'ਤੇ ਚੱਲੀਆਂ ਸਨ ਗੋਲੀਆਂ, ਸਾਹਮਣੇ ਆਈ ਹੈਰਾਨ ਕਰਦੀ ਸੱਚਾਈ
ਇਸ ਸਬੰਧੀ ਥਾਣਾ ਮੁਖੀ ਗੁਰਦੇਵ ਸਿੰਘ ਅਤੇ ਏ. ਐੱਸ. ਆਈ. ਬਲਵਿੰਦਰ ਕੌਰ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਥਾਣਾ ਦਸੂਹਾ ਵਿਖੇ ਧਾਰਾ 376 ਆਈ. ਪੀ. ਸੀ. ਅਧੀਨ ਕੇਸ ਦਰਜ ਕਰ ਲਿਆ ਗਿਆ ਹੈ, ਜਦਕਿ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ
ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਲੱਭਣ 'ਚ ਪੂਰੇ ਪੰਜਾਬ 'ਚੋਂ ਜ਼ਿਲ੍ਹਾ ਬਰਨਾਲਾ ਰਿਹਾ ਅੱਵਲ
NEXT STORY