ਲੁਧਿਆਣਾ (ਰਿਸ਼ੀ)- ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਅਤੇ ਖੁਦ ਨੂੰ ਕੁਆਰੀ ਦੱਸ ਕੇ ਦੂਜਾ ਵਿਆਹ ਕਰਨ ਅਤੇ ਇਕ ਹਫਤੇ ਬਾਅਦ ਹੀ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋਣ ਦੇ ਮਾਮਲੇ ’ਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਔਰਤ ਅਤੇ ਉਸ ਦੇ ਮਾਂ-ਬਾਪ ਖਿਲਾਫ 6 ਮਹੀਨਿਆਂ ਤੱਕ ਚੱਲੀ ਜਾਂਚ ਤੋਂ ਬਾਅਦ ਧਾਰਾ 406, 420, 495, 120-ਬੀ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਔਰਤ ਮਨਪ੍ਰੀਤ ਸਲੂਜਾ ਅਤੇ ਉਸ ਦੇ ਪਿਤਾ ਰਣਜੀਤ ਸਿੰਘ ਅਤੇ ਮਾਤਾ ਹਰਭਜਨ ਕੌਰ ਵਜੋਂ ਹੋਈ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਆਦਿੱਤਿਆ ਨੇ ਦੱਸਿਆ ਕਿ ਉਕਤ ਮੁਲਜ਼ਮ ਔਰਤ ਮਨਪ੍ਰੀਤ ਸਲੂਜਾ ਨੇ ਖੁਦ ਨੂੰ ਕੁਆਰੀ ਦੱਸਿਆ ਅਤੇ ਦਸੰਬਰ 2023 ’ਚ ਉਸ ਦੇ ਨਾਲ ਵਿਆਹ ਕਰ ਲਿਆ। ਵਿਆਹ ਤੋਂ ਇਕ ਹਫਤੇ ਬਾਅਦ ਹੀ ਘਰੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਪੇਕੇ ਘਰ ਜਾਣ ਦਾ ਕਹਿ ਕੇ ਚਲੀ ਗਈ, ਜਿਸ ਤੋਂ ਬਾਅਦ ਵਾਪਸ ਨਹੀਂ ਆਈ।
ਬਾਅਦ ’ਚ ਉਨ੍ਹਾਂ ਨੂੰ ਪਤਾ ਲੱਗਾ ਕਿ ਔਰਤ ਪਹਿਲਾਂ ਤੋਂ ਵਿਆਹੀ ਹੋਈ ਹੈ। ਉਸ ਦਾ ਪਹਿਲਾਂ ਵਿਆਹ ਸਾਲ 2020 'ਚ ਹੋ ਚੁੱਕਾ ਹੈ ਪਰ ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਹੀ ਝੂਠ ਬੋਲ ਕੇ ਉਸ ਨਾਲ ਦੂਜਾ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ ਇਨਸਾਫ ਲਈ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਵਿਆਹ ਤੋਂ 2 ਦਿਨ ਪਹਿਲਾਂ ਇੰਸਟਾਗ੍ਰਾਮ ’ਤੇ ਮਿਲੀ ਜਾਣਕਾਰੀ
ਪੀੜਤ ਨੇ ਦੱਸਿਆ ਕਿ ਵਿਆਹ ਤੋਂ 2 ਦਿਨ ਪਹਿਲਾਂ ਉਸ ਨੂੰ ਇੰਸਟਾਗ੍ਰਾਮ ’ਤੇ ਕਿਸੇ ਅਣਪਛਾਤੇ ਨੇ ਫੋਨ ਕਰ ਕੇ ਔਰਤ ਦੇ ਵਿਆਹੀ ਹੋਣ ਦੀ ਗੱਲ ਕਹੀ ਸੀ। ਜਦੋਂ ਇਸ ਸਬੰਧੀ ਔਰਤ ਦੇ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਹ ਕਹਿ ਕੇ ਗੱਲ ਗੋਲਮੋਲ ਕਰ ਦਿੱਤੀ ਕਿ ਉਨ੍ਹਾਂ ਦੀ ਸਿਆਸੀ ਦੁਸ਼ਮਣੀ ਹੈ। ਇਸ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।
ਰੋਕੇ ਤੋਂ 20 ਦਿਨ ਬਾਅਦ ਕੀਤੀ ਸ਼ਿਕਾਇਤ
ਨੌਜਵਾਨ ਨੇ ਦੱਸਿਆ ਕਿ ਉਸ ਦਾ 3 ਮਈ 2023 ਨੂੰ ਰੋਕਾ ਹੋਇਆ ਸੀ, ਜਿਸ ਤੋਂ 20 ਦਿਨ ਬਾਅਦ ਲੜਕੀ ਧਿਰ ਵੱਲੋਂ ਪਹਿਲੇ ਪਤੀ ਖਿਲਾਫ ਸ਼ਿਕਾਇਤ ਦਿੱਤੀ, ਤਾਂ ਕਿ ਉਨ੍ਹਾਂ ਨੂੰ ਤਲਾਕ ਦੇ ਸਕੇ। ਇਸ ਸਬੰਧੀ ਵੀ ਉਨ੍ਹਾਂ ਨੂੰ ਬਾਅਦ ’ਚ ਪਤਾ ਲੱਗਾ।
ਇਹ ਵੀ ਪੜ੍ਹੋ- ਦੁਬਈ 'ਚ ਕੰਮ ਦਿਵਾਉਣ ਦੇ ਨਾਂ 'ਤੇ ਮਸਕਟ 'ਚ ਵੇਚ'ਤੀ ਮਾਂ-ਧੀ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਮਲਾ ਸਹੁਰੇ ਘਰ ਵੱਲੋਂ ਅਧਿਆਪਕ ਨੂੰ ਜ਼ਿੰਦਾ ਸਾੜਨ ਦਾ : ਪੁਲਸ ਨੇ ਪੀੜਤ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
NEXT STORY