ਨਵਾਂਸ਼ਹਿਰ (ਤ੍ਰਿਪਾਠੀ)— ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਵਾਲੇ ਨੌਜਵਾਨ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ 5 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਸ ਦੇ 5 ਬੱਚਿਆਂ 'ਚੋਂ ਸਭ ਤੋਂ ਛੋਟੀ ਲੜਕੀ ਪਿੰਡ 'ਚ ਬਿਊਟੀ ਪਾਰਲਰ ਚਲਾਉਂਦੀ ਹੈ। 20 ਨਵੰਬਰ 2017 ਨੂੰ ਉਹ ਘਰੋਂ ਆਪਣੀ ਦੁਕਾਨ 'ਤੇ ਗਈ ਸੀ ਪਰ ਸ਼ਾਮ ਨੂੰ ਵਾਪਸ ਨਹੀਂ ਆਈ। ਉਸ ਨੇ ਸ਼ੱਕ ਜ਼ਾਹਰ ਕੀਤਾ ਕਿ ਉਸ ਦੀ ਲੜਕੀ ਨੂੰ ਪਿੰਡ ਖੁਰਦਾ (ਬਲਾਚੌਰ) ਦਾ ਵਾਸੀ ਗੁਰਵਿੰਦਰ ਸਿੰਘ ਉਰਫ ਸੋਨਾ ਪੁੱਤਰ ਹਜ਼ੂਰਾ ਸਿੰਘ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਹੈ। ਥਾਣਾ ਪੋਜੇਵਾਲ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਰ ਆਏ ਸਾਧੂਆਂ ਦੀਆਂ ਗੱਲਾਂ 'ਚ ਆਈ ਔਰਤ, ਜਾਂਦੇ-ਜਾਂਦੇ ਕਰ ਗਏ ਵੱਡਾ ਕਾਂਡ
NEXT STORY