ਲੁਧਿਆਣਾ (ਤਰੁਣ)- ਮੁਲਜ਼ਮ ਨੇ ਵਿਆਹ ਦਾ ਵਾਅਦਾ ਕਰਕੇ ਕੁੜੀ ਨਾਲ ਦੋਸਤੀ ਕੀਤੀ। ਜਿਸ ਤੋਂ ਬਾਅਦ ਮੁਲਜ਼ਮ ਕੁੜੀ ਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ। ਕੱਲ੍ਹ ਮੁਲਜ਼ਮ ਨੇ ਕੁੜੀ ਨੂੰ ਹਰਗੋਬਿੰਦ ਨਗਰ ਨੇੜੇ ਬੁਲਾਇਆ ਜਿੱਥੇ ਉਸਨੇ ਉਸਨੂੰ ਨਸ਼ੀਲੀ ਚੀਜ਼ ਸੁੰਘਾਈ ਅਤੇ ਇੱਕ ਕਮਰੇ ਵਿੱਚ ਲੈ ਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੀੜਤਾ ਨੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਸ ਨੂੰ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਦੀਪਕ ਵਿਰੁੱਧ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡਰਿੱਲ, ਰਹੇਗਾ ਬਲੈਕਆਊਟ
ਪੀੜਤਾ ਅਨੁਸਾਰ ਉਸਦੀ ਸੋਸ਼ਲ ਮੀਡੀਆ ਰਾਹੀਂ ਉਸਦੀ ਦੋਸਤੀ ਦੀਪਕ ਨਾਲ ਹੋਈ। 25 ਮਈ ਨੂੰ ਮੁਲਜ਼ਮ ਦੀਪਕ ਨੇ ਉਸਨੂੰ ਹਰਗੋਬਿੰਦ ਨਗਰ ਦੇ ਨੇੜੇ ਬੁਲਾਇਆ। ਜਦੋਂ ਉਹ ਚੌਕ ’ਤੇ ਪਹੁੰਚੀ ਤਾਂ ਮੌਕਾ ਦੇਖ ਕੇ ਦੀਪਕ ਨੇ ਉਸਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਦਿੱਤੀ। ਜਿਸ ਕਾਰਨ ਉਹ ਬੇਹੋਸ਼ ਹੋ ਗਈ। ਦੀਪਕ ਉਸਨੂੰ ਆਪਣੇ ਮੋਟਰਸਾਈਕਲ ’ਤੇ ਬਿਠਾਕੇ ਇੱਕ ਕਮਰੇ ਵਿਚ ਲੈ ਗਿਆ। ਕੁਝ ਸਮੇਂ ਬਾਅਦ ਉਸਨੂੰ ਹੋਸ਼ ਆਇਆ, ਤਾਂ ਦੀਪਕ ਉਸ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਦੀਪਕ ਨੇ ਉਸਦਾ ਮੋਬਾਈਲ ਵੀ ਖੋਹ ਲਿਆ। ਮੁਲਜ਼ਮ ਦੀਪਕ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਦਾ ਰਿਹਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਇਸ ਸਬੰਧੀ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੀੜਤਾ ਦੇ ਬਿਆਨ ’ਤੇ ਦੀਪਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤਾ ਦਾ ਸਿਵਲ ਹਸਪਤਾਲ ਵਿਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ। ਪੁਲਸ ਮੁਲਜ਼ਮ ਦੀਪਕ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਦੇਵ ਸਿੰਘ ਢੀਂਡਸਾ ਪੰਜ ਤੱਤਾਂ 'ਚ ਵਿਲੀਨ, ਅੰਤਿਮ ਸਸਕਾਰ ਵੇਲੇ ਹਰ ਅੱਖ ਹੋਈ ਨਮ
NEXT STORY