ਨਾਭਾ(ਮਾਨ ਹਰਮੀਤ)— ਪਟਿਆਲਾ ਦੇ ਨਾਭਾ 'ਚੋਂ ਇਕ 14 ਸਾਲ ਦੀ ਨਾਬਾਲਗ ਲੜਕੀ ਨਾਲ ਉਸ ਦੇ ਚਾਚੇ ਦੇ ਲੜਕੇ ਵੱਲੋਂ ਦਰਿੰਦਗੀ ਦੀਆਂ ਹੱਦਾਂ ਪਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਚਾਚੇ ਦਾ ਲੜਕਾ, ਲੜਕੀ ਦੇ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕਰਦਾ ਰਿਹਾ। ਇਸ ਮਾਮਲੇ ਬਾਰੇ ਲੜਕੀ ਦੀ ਮਾਸੀ ਨੇ ਪੁਲਸ ਨੂੰ ਦੱਸਿਆ।
ਮਿਲੀ ਜਾਣਕਾਰੀ ਮੁਤਾਬਕ ਨਾਭਾ ਬਲਾਕ ਦੇ ਪਿੰਡ ਕੋਟ ਕਲਾਂ ਦੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੀ 14 ਸਾਲਾ ਲੜਕੀ ਦੀ ਮਾਂ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਚਾਚੇ ਦਾ ਲੜਕਾ ਲਖਬੀਰ ਸਿੰਘ ਕਈ ਮਹੀਨਿਆਂ ਤੋਂ ਉਸ ਨਾਲ ਬਲਾਤਕਾਰ ਕਰਦਾ ਰਿਹਾ। ਇਸ ਗੱਲ ਦਾ ਪਤਾ ਲੜਕੀ ਦੀ ਮਾਸੀ ਨੂੰ ਉਸ ਸਮੇਂ ਲੱਗਾ ਜਦੋਂ ਲੜਕੀ ਦੀ ਸਿਹਤ ਖਰਾਬ ਰਹਿਣ ਲੱਗੀ। ਫਿਰ ਉਸ ਦੀ ਮਾਸੀ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਲੜਕੀ ਨੂੰ ਹਸਪਤਾਲ 'ਚ ਮੈਡੀਕਲ ਕਰਵਾਉਣ ਲਈ ਲਿਜਾਇਆ ਗਿਆ। ਇਸ ਤੋਂ ਇਲਾਵਾ ਮਾਸੀ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਲੜਕੀ ਨਾਲ ਰੇਪ ਹੋਇਆ ਹੈ ਪਰ ਇਸ ਗੱਲ ਦੀ ਪੁਸ਼ਟੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। ਇਸ ਸਬੰਧੀ ਇਸਪੈਕਟਰ ਕੋਰ ਨੇ ਦੱਸਿਆ ਕਿ ਨਾਭਾ ਦੇ ਪਿੰਡ ਕੋਟ ਕਲਾਂ ਤੋਂ ਸਾਡੇ ਕੋਲ ਇਕ ਨੌਜਵਾਨ ਖਿਲਾਫ ਸ਼ਿਕਾਇਤ ਆਈ ਸੀ। ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਮਰਾਲਾ 'ਚ ਸਵਾਈਨ ਫਲੂ ਕਾਰਨ 5 ਦਿਨਾਂ 'ਚ ਔਰਤ ਸਮੇਤ 2 ਵਿਅਕਤੀ ਹੋਏ ਮੌਤ ਦਾ ਸ਼ਿਕਾਰ
NEXT STORY