ਫਿਰੋਜ਼ਪੁਰ (ਸੰਨੀ ਚੋਪੜਾ) : ਸਖਤ ਸਜ਼ਾਵਾਂ ਦਾ ਐਲਾਨ ਹੋਣ ਦੇ ਬਾਵਜੂਦ ਵੀ ਨਾਬਾਲਿਗ ਲੜਕੀਆਂ ਨਾਲ ਬਲਾਤਕਾਰ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਦੇ ਇਕ ਪਿੰਡ ਦਾ ਸਾਹਮਣੇ ਆਇਆ ਹੈ, ਜਿਥੇ ਇਕ 60 ਸਾਲਾ ਹੈਵਾਨ ਵਲੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ 15 ਸਾਲਾ ਮਾਸੂਮ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਪੀੜਤ ਲੜਕੀ ਦੇ ਸਿਰ 'ਤੇ ਪਿਉ ਦਾ ਸਾਇਆ ਨਾ ਹੋਣ ਕਾਰਨ ਉਸਦੀ ਮਾਂ ਮਹਿਨਤ ਮਜ਼ਦੂਰੀ ਕਰਕੇ ਉਸਦਾ ਪਾਲਣ ਪੋਸ਼ਣ ਕਰ ਰਹੀ ਹੈ ਪਰ ਪਿੰਡ ਦੇ ਹੀ ਇਕ 60 ਸਾਲਾ ਹੈਵਾਨ ਨੇ ਲੜਕੀ ਨੂੰ ਘਰ 'ਚ ਇਕੱਲੀ ਦੇਖ ਉਸ ਦਾ ਬਲਾਤਕਾਰ ਕਰ ਦਿੱਤਾ।
ਉਧਰ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 16 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ ਪਰ ਪਰਿਵਾਰ ਵੱਲੋਂ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਹੋਰ ਨੌਜਵਾਨ ਦੀ ਹੋਈ ਮੌਤ
NEXT STORY