ਚੰਡੀਗੜ੍ਹ - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿਚ ਦਲਿਤ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਕਾਲਜ ਵਿਚ ਦਾਖਲਾ ਲੈਣ ਗਈ ਇਕ ਲੜਕੀ ਨਾਲ ਇਕ ਨੌਜਵਾਨ ਵੱਲੋਂ ਜਬਰ-ਜ਼ਨਾਹ ਕੀਤਾ ਗਿਆ। ਬਾਘਾ ਨੇ ਦੱਸਿਆ ਕਿ ਲੜਕੇ ਨੇ ਲੜਕੀ ਦਾ ਦਾਖਲਾ ਫਾਰਮ ਭਰਦੇ ਵਕਤ ਜੂਸ ਪਿਲਾ ਕੇ ਉਸ ਨੂੰ ਬੇਹੋਸ਼ ਕਰ ਦਿੱਤਾ ਤੇ ਘਟਨਾ ਨੂੰ ਅੰਜਾਮ ਦਿੱਤਾ। ਲੜਕਾ ਅਮੀਰ ਖਾਨਦਾਨ ਦਾ ਹੋਣ ਕਾਰਨ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬਾਘਾ ਨੇ ਦੱਸਿਆ ਕਿ ਇਸ ਸੰਬੰਧੀ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਮਾਮਲੇ ਸੰਬੰਧੀ ਮੁਕੰਮਲ ਰਿਪੋਰਟ ਇਕ ਹਫਤੇ ਅੰਦਰ ਭੇਜਣ ਦੀ ਹਦਾਇਤ ਕੀਤੀ ਹੈ।
ਪੰਜਾਬ ਦੇ 9 ਡੀ. ਐੱਸ. ਪੀ. ਤਬਦੀਲ
NEXT STORY