ਦਸੂਹਾ (ਝਾਵਰ)— ਦਸੂਹਾ ਦੇ ਇਕ ਪਿੰਡ ਦੀ ਇਕ 15 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਹੀ ਇਕ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਜਬਰ-ਜ਼ਿਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਗੁਰਦੇਵ ਸਿੰਘ ਅਤੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ 15 ਸਾਲਾ ਨਾਬਾਲਗ ਪੀੜਤ ਲੜਕੀ ਦੀ ਭੁਆ ਬਲਵਿੰਦਰ ਕੌਰ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਨਜ਼ਦੀਕੀ ਰਿਸ਼ੇਤਦਾਰ ਜਸਕਰਨ ਸਿੰਘ ਵੱਲੋਂ ਉਸ ਦੀ 15 ਸਾਲਾ ਨਬਾਲਗ ਭਤੀਜੀ ਨਾਲ ਡਰਾ ਧਮਕਾ ਕੇ ਜ਼ਬਰਦਸਤੀ ਜਬਰ-ਜ਼ਨਾਹ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਮਾਤਾ ਵੀ ਉਸ ਦੇ ਕੋਲ ਨਹੀਂ ਰਹਿੰਦੀ ਅਤੇ ਉਸ ਦੀ ਭੁਆ ਉਸ ਦਾ ਪਾਲਣ ਪੋਸ਼ਣ ਕਰਦੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਜਸਕਰਨ ਸਿੰਘ ਦੇ ਵਿਰੁੱਧ ਜਬਰ-ਜ਼ਿਨਾਹ ਦਾ ਪਰਚਾ ਦਰਜ ਕੀਤਾ ਗਿਆ। ਉਨਾਂ ਦੱਸਿਆ ਕਿ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸੜਕ 'ਤੇ ਡਿੱਗੇ ਦਰਖਤ ਨਾਲ ਟੱਕਰਾਉਣ ਕਾਰਣ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ
NEXT STORY