ਜਲੰਧਰ (ਮ੍ਰਿਦੁਲ)— ਥਾਣਾ ਰਾਮਾ ਮੰਡੀ ਅਧੀਨ ਇਲਾਕੇ 'ਚ ਇਕ ਦਰਿੰਦੇ ਵੱਲੋਂ 8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਸਮੇਂ ਮੁਲਜ਼ਮ ਆਪਣੇ ਘਿਨੌਣੇ ਕਾਰੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ 'ਚ ਸੀ, ਉਸੇ ਸਮੇਂ ਬੱਚੀ ਦੀ ਮਾਂ ਉਥੇ ਪਹੁੰਚ ਗਈ, ਜਿਸ ਨਾਲ ਉਹ ਆਪਣੇ ਇਰਾਦੇ 'ਚ ਸਫ਼ਲ ਨਹੀਂ ਹੋ ਸਕਿਆ। ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਨੂੰ ਸੂਰਿਆ ਐਨਕਲੇਵ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ
ਜਾਣਕਾਰੀ ਦਿੰਦੇ ਐੱਸ. ਐੱਚ. ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਨੂੰ ਉਕਤ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਥਾਣੇ ਦੀ ਹੱਦ ਅੰਦਰ ਆਉਂਦੇ ਇਲਾਕੇ ਅਧੀਨ ਇਕ ਮੁਹੱਲੇ ਵਿਚਲੇ ਖੁੱਲ੍ਹੇ ਵਿਹੜੇ 'ਚ ਕਈ ਪਰਵਾਸੀ ਮਜ਼ਦੂਰ ਰਹਿੰਦੇ ਹਨ। ਇਕ ਪਰਵਾਸੀ ਮਜ਼ਦੂਰ ਨੇ ਇਕ ਕਮਰੇ 'ਚ 8 ਸਾਲਾ ਮਾਸੂਮ ਬੱਚੀ ਨੂੰ ਇਕੱਲੀ ਪਾ ਕੇ ਦਰਵਾਜ਼ਾ ਬੰਦ ਕਰ ਲਿਆ। ਮੁਲਜ਼ਮ ਮਾਸੂਮ ਬੱਚੀ ਦੇ ਮੂੰਹ 'ਚ ਕੱਪੜਾ ਤੁੰਨ ਕੇ ਉਸ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਵਿਚ ਹੀ ਸੀ ਕਿ ਉਸੇ ਸਮੇਂ ਬੱਚੀ ਦੀ ਮਾਂ ਵਾਪਸ ਆ ਗਈ।
ਉਸ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ। ਜਦੋਂ ਨੇੜਲੇ ਕਮਰੇ 'ਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ ਬੁਲਾ ਕੇ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਦੋਸ਼ੀ ਰੰਗੇ ਹੱਥੀਂ ਕਾਬੂ ਆ ਗਿਆ ਪਰ ਉਹ ਉਥੋਂ ਚਕਮਾ ਦੇ ਕੇ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਸ ਨੂੰ ਸੂਚਨਾ ਦੇਣ 'ਤੇ ਸਬ-ਇੰਸਪੈਕਟਰ ਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਸੂਰਿਆ ਐਨਕਲੇਵ ਇਲਾਕੇ ਵਿਚੋਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਮੰਗਲ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ। ਮੁਲਜ਼ਮ ਨੂੰ ਭਲਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼
ਖੇਤੀ ਬਿੱਲਾਂ ਖ਼ਿਲਾਫ਼ ਅੰਨਦਾਤੇ ਦਾ ਵੱਡਾ ਅੰਦੋਲਨ, ਅਦਾਕਾਰਾਂ ਤੇ ਕਲਾਕਾਰਾਂ ਦਾ ਵੱਡੇ ਪੱਧਰ 'ਤੇ ਮਿਲਿਆ ਸਮਰਥਨ
NEXT STORY