ਮਲੋਟ (ਜੁਨੇਜਾ)— ਮਲੋਟ ਪੁਲਸ ਵੱਲੋਂ ਇਕ ਲੜਕੀ ਨੂੰ ਬੰਧਕ ਬਣਾ ਕਿ ਬਲਾਤਕਾਰ ਦੇ ਦੋਸ਼ ਵਿਚ ਪੁਲਸ ਨੇ ਦੂਸਰੇ ਦੋਸ਼ੀ ਦੀ ਵੀ ਸ਼ਨਾਖਤ ਕਰ ਲਈ ਹੈ। ਇਸ ਸਬੰਧੀ ਸ਼ਨੀਵਾਰ ਨੂੰ ਮਲੋਟ ਦੇ ਉਪ ਪੁਲਸ ਕਪਤਾਨ ਮਨਵਿੰਦਰਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 30 ਮਾਰਚ ਨੂੰ ਸਿਟੀ ਮਲੋਟ ਪੁਲਸ ਨੇ ਇਕ ਲੜਕੀ ਦੇ ਬਿਆਨਾਂ ਪਿੰਡ ਕੰਦੂਖੇੜਾ ਦੇ ਜਗਦੀਪ ਸਿੰਘ ਉਰਫ ਜੋਜੋ ਪੁੱਤਰ ਗੁਰਦੀਪ ਸਿੰਘ ਅਤੇ ਉਸ ਦੇ ਇਕ ਅਣਪਛਾਤੇ ਸਾਥੀ ਖਿਲਾਫ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ਵਿਚ ਦੋਸ਼ੀਆਂ ਦੀ ਭਾਲ ਲਈ ਪੁਲਸ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਕਈ ਥਾਵਾਂ 'ਤੇ ਛਾਪੇਮਾਰੀ ਅਤੇ ਹਾਈਟੈਕ ਤਰੀਕੇ ਨਾਲ ਦੋਸ਼ੀਆਂ 'ਤੇ ਦਬਿਸ਼ ਬਣਾਈ ਹੋਈ ਸੀ। ਇਸ ਦੇ ਨਤੀਜੇ ਵਜੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਘਿਰਿਆ ਵੇਖ ਮਾਮਲੇ ਦੇ ਮੁੱਖ ਦੋਸ਼ੀ ਜਗਦੀਪ ਸਿੰਘ ਉਰਫ ਜੋਜੋ ਪੁੱਤਰ ਗੁਰਦੀਪ ਸਿੰਘ ਨੇ ਸ਼ੁਕਰਵਾਰ ਨੂੰ ਅਦਾਲਤ ਸਾਹਮਣੇ ਆਤਮਸਮਰਪਣ ਕਰ ਦਿੱਤਾ। ਮੁਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੇ ਸਾਥੀ ਦੇ ਨਾਮ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਉਸ ਨਾਲ ਵਾਰਦਾਤ ਦੌਰਾਨ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤੱਪਾਖੇੜਾ ਸੀ। ਡੀ. ਐਸ. ਪੀ. ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀ ਦੀ ਭਾਲ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਹਨ ਅਤੇ ਜਲਦੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੰਜਾਬ ਦੇ ਸਕੂਲਾਂ 'ਚ ਬੱਚਿਆਂ ਨੂੰ ਪੀਣ ਲਈ ਮਿਲ ਰਿਹੈ 'ਗੰਦਾ ਪਾਣੀ'
NEXT STORY