ਬਰਨਾਲਾ : ਬਰਨਾਲਾ ਦੇ ਇਕ ਇਲਾਕੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਇਕ 35 ਸਾਲਾ ਉਮਰ ਦੇ ਵਿਅਕਤੀ ਨੇ ਗੁਆਂਢ ’ਚ ਰਹਿਣ ਵਾਲੀ ਆਪਣੀ ਧੀ ਦੀ ਉਮਰ ਦੀ 14 ਸਾਲਾ ਲੜਕੀ ਨਾਲ ਬਲਾਤਕਾਰ ਵਰਗੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੀੜਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਧੀ ਨਾਲ ਵਾਪਰੀ ਇਸ ਵਾਰਦਾਤ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉਥੇ ਹੀ ਇਲਾਕਾ ਨਿਵਾਸੀਆਂ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਦੋਸ਼ੀ ਖ਼ਿਲਾਫ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਰੈੱਡ ਅਲਰਟ, ਮੀਂਹ ਦੀ ਵੀ ਚਿਤਾਵਨੀ
ਇਸ ਸਬੰਧੀ ਪੀੜਤ ਲੜਕੀ ਨੇ ਦੱਸਿਆ ਕਿ ਉਹ ਘਰ ’ਚ ਇਕੱਲੀ ਸੀ ਤਾਂ ਉਕਤ ਗੁਆਂਢੀ ਉਸ ਦੇ ਘਰ ਆ ਗਿਆ ਅਤੇ ਉਸ ਨਾਲ ਗੰਦੀ ਹਰਕਤ ਕਰਨ ਲੱਗਾ ਅਤੇ ਉਸ ਨਾਲ ਜ਼ਬਰਦਸਤੀ ਕੀਤੀ ਜਦੋਂ ਮਾਂ ਘਰ ਆਈ ਤਾਂ ਮੈਂ ਉਸ ਨੂੰ ਇਸ ਬਾਰੇ ਦੱਸਿਆ। ਇਸ ਸਬੰਧੀ ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਸਿਵਲ ਹਸਪਤਾਲ ਵਿਖੇ ਦਵਾਈ ਲੈਣ ਆਈ ਸੀ ਅਤੇ ਉਸਦੀ ਲੜਕੀ ਘਰ ਵਿਚ ਇਕੱਲੀ ਸੀ। ਇਸ ਦੌਰਾਨ ਕੁਲਦੀਪ ਸਿੰਘ ਨਾਮਕ 35 ਸਾਲਾ ਵਿਅਕਤੀ ਘਰ ਵਿਚ ਦਾਖਲ ਹੋਇਆ ਅਤੇ ਉਸ ਦੀ ਧੀ ਨਾਲ ਜਬਰ-ਜ਼ਨਾਹ ਕੀਤਾ। ਘਟਨਾ ਦੀ ਇਲਾਕਾ ਨਿਵਾਸੀਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਦੋਸ਼ੀ ਦੀਆਂ ਧੀਆਂ ਵਰਗੀ ਹੈ। ਉਕਤ ਲੜਕੀ ਮੁਲਜ਼ਮ ਦੀ ਧੀ ਨਾਲ ਖੇਡ ਰਹੀ ਸੀ। ਦੋਸ਼ੀ ਨੇ ਬਹੁਤ ਬੁਰੀ ਕਰਤੂਤ ਕੀਤੀ ਹੈ, ਜਿਸ ਕਾਰਨ ਪੂਰੇ ਇਲਾਕੇ ਦੇ ਲੋਕ ਪੀੜਤ ਲੜਕੀ ਦੇ ਨਾਲ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਅਜਿਹੀ ਘਟਨਾ ਨਾ ਕਰ ਸਕੇ।
ਇਹ ਵੀ ਪੜ੍ਹੋ : ਜਨਮਦਿਨ ਦੀ ਪਾਰਟੀ ’ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਕੀ ਕਹਿਣਾ ਹੈ ਐੱਸ. ਐੱਚ. ਓ. ਦਾ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਿਟੀ ਬਰਨਾਲਾ ਦੇ ਐੱਸ. ਐੱਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦੀ ਧੀ ਨਾਲ ਜਬਰ-ਜ਼ਿਨਾਹ ਹੋਇਆ ਹੈ। ਇਸ ਤੋਂ ਬਾਅਦ ਪੁਲਸ ਅਧਿਕਾਰੀ ਮਹਿਲਾ ਨੂੰ ਮਿਲੇ ਅਤੇ ਉਸ ਦੇ ਬਿਆਨ ਦਰਜ ਕਰਵਾਏ। ਮਹਿਲਾ ਪੁਲਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਰ ਲੜਕੀ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੁੜੀ ਦੇ ਘਰ ’ਚ ਇਸ ਹਾਲਤ ’ਚ ਮੁੰਡੇ ਨੂੰ ਦੇਖ ਉਡੇ ਹੋਸ਼, ਨਹੀਂ ਸੋਚਿਆ ਸੀ ਇੰਝ ਵੀ ਹੋ ਜਾਵੇਗਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰੋਨਾ ਦਾ ਨਵਾਂ ਵੇਰੀਐਂਟ ‘ਜੇ. ਐੱਨ.-1’ ਹੋ ਸਕਦੈ ਖ਼ਤਰਨਾਕ ਸਾਬਤ, ਸਿਹਤ ਵਿਭਾਗ ਵਲੋਂ ਸੁਚੇਤ ਰਹਿਣ ਦੀ ਹਦਾਇਤ
NEXT STORY