ਜਲੰਧਰ (ਵੈੱਬ ਡੈਸਕ)- ਕੁੜੀ ਨੂੰ ਨਸ਼ੀਲਾ ਪਦਾਰਥ ਦੇ ਕੇ ਦੋ ਨੌਜਵਾਨਾਂ ਵੱਲੋਂ ਜਬਰ-ਜ਼ਿਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਜਬਰ-ਜ਼ਿਨਾਹ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਤੜਕ ਸਾਰ ਦੋਸ਼ੀਆਂ ਵਿਰੁੱਧ ਜਬਰ-ਜ਼ਿਨਾਹ ਸਮੇਤ ਹੋਰ ਧਾਰਾਵਾਂ ਦੇ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਦੋਵੇਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਛਾਪੇਮਾਰੀ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ 'ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਪ੍ਰਭਾਵਾਂ ਦੀ ਰਹਿਣ ਵਾਲੀ ਇਕ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਜਬਰ-ਜ਼ਿਨਾਹ ਕੀਤਾ ਗਿਆ। ਦੋਸ਼ੀਆਂ ਨੇ ਨਾ ਸਿਰਫ਼ ਕੁੜੀ ਦੀ ਅਸ਼ਲੀਲ ਵੀਡੀਓ ਬਣਾਈ ਸਗੋਂ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਉਸ ਦੀ ਜ਼ਿੰਦਗੀ ਨੂੰ ਹੋਰ ਵੀ ਦਾਗ਼ਦਾਰ ਕਰਨ ਦੀ ਕੋਸ਼ਿਸ਼ ਕੀਤੀ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਦਰਅਸਲ, ਇਹ ਦੋਸ਼ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਅਤੇ ਫਿਰ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ 'ਤੇ ਬਹੁਤ ਦੁਖੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ! ਜਲ ਦੇ ਅੰਦਰ ਡੁੱਬਾ ਜਲੰਧਰ, ਸੜਕਾਂ 'ਤੇ ਕਈ-ਕਈ ਫੁੱਟ ਭਰਿਆ ਪਾਣੀ
ਕਮਿਸ਼ਨ ਨੇ ਪੁਲਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਜੇਕਰ ਪੁਲਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ, ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਸ ਪ੍ਰਸ਼ਾਸਨ ਨੂੰ 22 ਅਗਸਤ 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਤੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜ 'ਤਾ ਘਰ, ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY