ਹੁਸ਼ਿਆਰਪੁਰ (ਵਾਰਤਾ)- ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਇਕ ਇਲਾਕੇ ਵਿਚ ਨੌਜਵਾਨ ਵੱਲੋਂ ਇਕ 14 ਸਾਲਾ ਕੁੜੀ ਨਾਲ ਕਥਿਤ ਤੌਰ 'ਤੇ ਜਬਰ-ਜ਼ਿਨਾਹ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਇੰਸਪੈਕਟਰ ਜਸਵੀਰ ਕੌਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੀੜਤਾ ਨੌਵੀਂ ਜਮਾਤ ਦੀ ਵਿਦਿਆਰਥਣ ਹੈ। ਕੁਰੀ ਦੀ ਕੁਝ ਸਮਾਂ ਪਹਿਲਾਂ ਇਕ ਸੋਸ਼ਲ ਮੀਡੀਆ ਪਲੇਟਫਾਰਮ (ਇੰਸਟਾਗ੍ਰਾਮ) ਰਾਹੀਂ ਦੋਸ਼ੀ ਦੀਪਕ ਕੁਮਾਰ ਨਾਲ ਦੋਸਤੀ ਹੋਈ ਸੀ ਅਤੇ ਦੋਵੇਂ ਆਨਲਾਈਨ ਗੱਲਬਾਤ ਕਰ ਰਹੇ ਸਨ। ਬਾਅਦ ਵਿੱਚ ਮੁੰਡੇ ਨੇ ਉਸ ਦੀ ਗਲੀ ਵਿੱਚ ਅਕਸਰ ਆਉਣਾ-ਜਾਣਾ ਸ਼ੁਰੂ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
ਪੁਲਸ ਅਧਿਕਾਰੀ ਨੇ ਦੱਸਿਆ ਕਿ 20 ਮਈ ਨੂੰ ਜਦੋਂ ਕੁੜੀ ਦੇ ਮਾਪੇ ਕੰਮ 'ਤੇ ਗਏ ਸਨ ਤਾਂ ਦੋਸ਼ੀ ਕਥਿਤ ਤੌਰ 'ਤੇ ਉਸ ਦੇ ਘਰ ਆਇਆ ਅਤੇ ਉਸ ਨੂੰ ਚੁੱਕ ਕੇ ਲੈ ਗਿਆ। ਪੁਲਸ ਮੁਤਾਬਕ ਉਸ ਨੇ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਦੀ ਮਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਸ ਨੇ ਦੀਪਕ ਕੁਮਾਰ ਵਿਰੁੱਧ ਭਾਰਤੀ ਦੰਡਾਵਲੀ (ਆਈ. ਪੀ. ਸੀ) ਦੀਆਂ ਸਬੰਧਤ ਧਾਰਾਵਾਂ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਕੌਰ ਨੇ ਕਿਹਾ ਕਿ ਦੋਸ਼ੀ ਇਸ ਸਮੇਂ ਫਰਾਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ ਵਰਗਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
NEXT STORY