ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਦੇ ਇਕ ਹੋਟਲ ਵਿਚ 14 ਸਾਲਾ ਨਾਬਾਲਿਗ ਕੁੜੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬੀ-ਡਵੀਜ਼ਨ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਦੇ ਨਾਲ-ਨਾਲ ਹੋਟਲ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਮੁਲਜ਼ਮ ਦੀ ਪਛਾਣ ਵਿਸ਼ਾਲਦੀਪ ਸਿੰਘ ਵਜੋਂ ਹੋਈ ਹੈ। ਦੋਸ਼ ਹੈ ਕਿ ਉਹ ਨਾਬਾਲਿਗ ਕੁੜੀ ਨੂੰ ਹੋਟਲ ਵਿਚ ਲੈ ਗਿਆ, ਜਿਥੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਥਾਣਾ ਬੀ-ਡਵੀਜ਼ਨ ਦੇ ਐੱਸ. ਐੱਚ. ਓ. ਇੰਸ. ਕਿਰਨਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹੋਟਲ ਪ੍ਰਬੰਧਕਾਂ ਨੇ ਬਿਨਾਂ ਜਾਇਜ਼ ਪਛਾਣ ਪੱਤਰ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੇ ਨੌਜਵਾਨ ਅਤੇ ਨਾਬਾਲਿਗ ਕੁੜੀ ਨੂੰ ਕਮਰਾ ਮੁਹੱਈਆ ਕਰਵਾ ਦਿੱਤਾ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਾਬਾਲਿਗ ਨੂੰ ਹੋਟਲ ਤੱਕ ਕਿਵੇਂ ਲੈ ਕੇ ਆਇਆ ਅਤੇ ਘਟਨਾ ਤੋਂ ਪਹਿਲਾਂ ਦੋਵਾਂ ਵਿਚਾਲੇ ਕੀ ਹਾਲਾਤ ਸਨ। ਇਸ ਮਾਮਲੇ ਸਬੰਧੀ ਨਿਹੰਗ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਉਹ ਆਪਣੇ ਸਾਥੀਆਂ ਸਮੇਤ ਹੋਟਲ ਪਹੁੰਚੇ ਅਤੇ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਿਗ ਕੁੜੀ ਨੂੰ ਬਲੈਕਮੇਲ ਕਰ ਕੇ ਹੋਟਲ ਵਿਚ ਲੈ ਕੇ ਗਿਆ ਸੀ।
ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
ਐੱਸ. ਐੱਚ. ਓ. ਇੰਸ. ਕਿਰਨਦੀਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਪੁਲਸ ਨੇ ਤੁਰੰਤ ਪੀੜਤਾ ਦੇ ਬਿਆਨ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਹੋਟਲ ਸੰਚਾਲਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਜਾਇਜ਼ ਪਛਾਣ ਪੱਤਰ ਦੇ ਕਮਰਾ ਨਾ ਦਿੱਤਾ ਜਾਵੇ, ਖ਼ਾਸ ਕਰ ਕੇ ਜੇਕਰ ਮਾਮਲਾ ਨਾਬਾਲਿਗ ਨਾਲ ਸਬੰਧਤ ਹੋਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT, ਘਰੋਂ ਨਿਕਲਣ ਤੋਂ ਪਹਿਲਾਂ...
NEXT STORY