ਜਲੰਧਰ- ਜਲੰਧਰ ਤੋਂ ਇਕ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਨਾਬਾਲਗ ਕੁੜੀ ਗਰਭਵਤੀ ਹੋ ਗਈ। ਜਾਣਕਾਰੀ ਅਨੁਸਾਰ ਬਿਹਾਰ ਦੇ ਇਕ 22 ਸਾਲਾ ਨੌਜਵਾਨ ਨੇ 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ। ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਪੁਲਸ ਨੇ ਪੋਕਸੋ ਐਕਟ ਦੀ ਧਾਰਾ 4/6 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਬਿਹਾਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪੁਲਸ ਨੇ ਭਾਰਗਵ ਕੈਂਪ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : 'ਡਰੱਗ ਫ੍ਰੀ' ਹੋਇਆ ਪੰਜਾਬ ਦਾ ਇਹ ਪਿੰਡ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ 14 ਸਾਲ ਦੀ ਹੈ, ਜਲੰਧਰ ਵਿੱਚ ਹੀ ਪੜ੍ਹਦੀ ਹੈ। 9 ਜਨਵਰੀ ਨੂੰ ਅਚਾਨਕ ਉਸ ਨੂੰ ਪੇਟ ਵਿੱਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਬਾਅਦ ਪਰਿਵਾਰ ਬੱਚੀ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਹ ਇਕ ਮਹੀਨੇ ਦੀ ਗਰਭਵਤੀ ਹੈ। ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਕੁੜੀ 'ਤੇ ਦਬਾਅ ਪਾਇਆ ਅਤੇ ਉਸ ਤੋਂ ਇਸ ਬਾਰੇ ਪੁੱਛਗਿੱਛ ਕੀਤੀ। ਡਰੀ ਹੋਈ ਕੁੜੀ ਨੇ ਕਿਹਾ ਕਿ ਬਿਹਾਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਗਲਤ ਕੰਮ ਕੀਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ ਖੰਭਾ, ਪਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ
NEXT STORY