ਬਠਿੰਡਾ (ਸੁਖਵਿੰਦਰ) : ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਇਕ ਨੌਜਵਾਨ ਨੇ ਕੁੜੀ ਨੂੰ ਨਾ ਸਿਰਫ਼ ਗੈਂਗਸਟਰ ਤੋਂ ਫੋਨ ਕਰ ਕੇ ਧਮਕੀ ਦਿਵਾਈ ਸਗੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਥਾਣਾ ਸਦਰ ਪੁਲਸ ਨੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗ੍ਰੀਨ ਐਵੀਨਿਊ ਦੀ ਰਹਿਣ ਵਾਲੀ ਇਕ ਕੁੜੀ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਸਾਹਿਲ ਗੋਇਲ 2018 ’ਚ ਉਸ ਦੇ ਨਾਲ ਕਾਲਜ ’ਚ ਪੜ੍ਹਦਾ ਸੀ। ਬਾਅਦ ’ਚ ਮੁਲਜ਼ਮ ਨੇ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਪਰ ਉਸ ਨੇ ਇਨਕਾਰ ਕਰ ਦਿੱਤਾ। ਮਾਮਲਾ ਵਧਣ ’ਤੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਅਤੇ ਮਾਮਲਾ ਖ਼ਤਮ ਹੋ ਗਿਆ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਅਮਿਤ ਰਤਨ ਅਦਾਲਤ 'ਚ ਪੇਸ਼, 27 ਫਰਵਰੀ ਤੱਕ ਪੁਲਸ ਰਿਮਾਂਡ 'ਤੇ
ਹੁਣ ਕੁੜੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰ ਕੇ ਧਮਕੀਆਂ ਦਿੱਤੀਆਂ ਗਈਆਂ ਹਨ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਕੁੜੀ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੇ-ਆਪ ਨੂੰ ਗੈਂਗਸਟਰ ਦੱਸ ਕੇ ਧਮਕੀਆਂ ਦਿੱਤੀਆਂ ਅਤੇ ਪੈਸੇ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸ ਨੇ ਦੱਸਿਆ ਕਿ ਉਸ ਨੂੰ ਯਕੀਨ ਹੈ ਕਿ ਉਕਤ ਫੋਨ ਮੁਲਜ਼ਮ ਸਾਹਿਲ ਗੋਇਲ ਨੇ ਆਪਣੇ ਸਾਥੀ ਰਾਹੀਂ ਕਰਵਾਇਆ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਟ ਬਾਕਸ 'ਚ ਸਾਂਝੇ ਕਰੋ।
ਪੁਲਸ ਮੁਕਾਬਲੇ ’ਚ ਮਰਿਆ ਗੋਰਾਇਆ ਦਾ ਨਿਕਲਿਆ ਤੀਜਾ ਗੈਂਗਸਟਰ, ਪਰਿਵਾਰ ਨੇ ਪੁਲਸ 'ਤੇ ਚੁੱਕੇ ਸਵਾਲ
NEXT STORY