ਫਿਰੋਜ਼ਪੁਰ (ਕੁਮਾਰ)– ਅੱਜ ਕੱਲ੍ਹ ਮੁੰਡੇ-ਕੁੜੀਆਂ ਆਪਣੇ ਮਾਪਿਆਂ ਦੀ ਮਰਜ਼ੀ ਤੋਂ ਬਿਨਾਂ ਘਰੋਂ ਭੱਜ ਕੇ ਵਿਆਹ ਕਰਵਾ ਲੈਂਦੇ ਹਨ, ਜਿਸ ਦਾ ਖਮਿਆਜ਼ਾ ਬਾਅਦ ’ਚ ਪੂਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਦੇ ਪਿੰਡ ਨਵਾਂ ਪੀਰਾ ਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਮੁੰਡੇ-ਕੁੜੀ ਨੇ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਪਰ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ਮੁੰਡੇ ਦੇ ਘਰ ’ਚ ਦਾਖਲ ਹੋ ਕੇ ਘਰ ਦਾ ਸਾਰਾ ਸਾਮਾਨ ਤੋੜ ਦਿੱਤਾ ਅਤੇ ਬਾਅਦ ’ਚ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ।
ਜਾਣਕਾਰੀ ਅਨੁਸਾਰ ਪਿੰਡ ਨਵਾਂ ਪੀਰਾ ਵਾਲਾ ਦਾ ਰਹਿਣ ਵਾਲਾ ਬਿੱਟੂ, ਜੋ ਕਿ ਪੇਸ਼ੇ ਤੋਂ ਡਰਾਈਵਰ ਹੈ, ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਹੈ ਕਿ ਉਸ ਦੇ ਮੁੰਡੇ ਨੇ ਘਰੋਂ ਭੱਜ ਕੇ ਇਕ ਕੁੜੀ ਨਾਲ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ ਲਵ ਮੈਰਿਜ ਕਰਵਾ ਲਈ ਸੀ, ਜਿਸ ਸਬੰਧੀ ਉਨ੍ਹਾਂ ਨੂੰ ਕੁਝ ਨਹੀਂ ਪਤਾ। ਪਰ ਰਾਤ ਨੂੰ ਜਦੋਂ ਉਹ ਘਰ ਨਹੀਂ ਸੀ ਤਾਂ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਘਰ ਆ ਕੇ ਸਾਮਾਨ ਦੀ ਭੰਨਤੋੜ ਕੀਤੀ ਅਤੇ ਬਾਅਦ ’ਚ ਪੈਟਰੋਲ ਪਾ ਕੇ ਸਾਮਾਨ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਸੁਪਰ ਫਾਸਟ ਕਾਰਵਾਈ, ਕਾਲਜ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ FIR ਤੋਂ ਪਹਿਲਾਂ ਹੀ ਕੀਤਾ ਟ੍ਰੇਸ
ਡਰਾਈਵਰ ਬਿੱਟੂ ਨੇ ਪਵਿੱਤਰ ਬਾਈਬਲ ਦਿਖਾਉਂਦੇ ਹੋਏ ਕਿਹਾ ਕਿ ਕੁੜੀ ਦੇ ਪਰਿਵਾਰ ਵਾਲਿਆਂ ਨੇ ਇਸ ਨੂੰ ਵੀ ਨਹੀਂ ਬਖਸ਼ਿਆ ਅਤੇ ਸਾੜ ਦਿੱਤਾ। ਉਸ ਦੇ ਘਰ ’ਚ ਹੁਣ ਕੁਝ ਵੀ ਨਹੀਂ ਬਚਿਆ ਅਤੇ ਹਮਲਾਵਰ ਘਰ ’ਚ ਪਏ ਸੋਨੇ ਦੇ ਗਹਿਣੇ ਅਤੇ ਨਕਦੀ ਵੀ ਲੈ ਗਏ ਹਨ।
ਇਸ ਸਬੰਧੀ ਜਦੋਂ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ.ਐੱਚ.ਓ. ਇੰਸਪੈਕਟਰ ਜਸਵੰਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਿੱਟੂ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਸਾਮਾਨ ਦੀ ਭੰਨ-ਤੋੜ ਕਰਨ ਅਤੇ ਅੱਗ ਲਾਉਣ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ 'ਚ ਇਨਵੈਸਟ ਕਰਨ ਤੇ ਟੈਲੀਗ੍ਰਾਮ ਚੈਨਲ ਫਾਲੋ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ
NEXT STORY