ਕਪੂਰਥਲਾ (ਚੰਦਰ)- ਕਪੂਰਥਲਾ ਦੇ ਪਿੰਡ ਉੱਚਾ ਤੋਂ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਜਾਣ ਲਈ ਘਰੋਂ ਨਿਕਲੀ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਰਸਤੇ 'ਚ ਆ ਰਹੀ ਟਰਾਲੀ ਨੇ ਕੁਚਲ ਦਿੱਤਾ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣ ਕੇ ਕੁੜੀ ਦੇ ਪਰਿਵਾਰ 'ਚ ਮਾਤਮ ਛਾ ਗਿਆ। ਇਸ ਦੌਰਾਨ ਕੁੜੀ ਦੇ ਪਿਤਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਨਾਮ ਅਰਪਣ ਦੀਪ ਕੌਰ ਸੀ, ਜੋ ਪਿੰਡ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੀ ਸੀ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ DGP ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ, ਕਿਹਾ-ਗਤੀਵਿਧੀਆਂ ਦੀ ਹੋਵੇ ਜਾਂਚ

ਅਰਪਣਦੀਪ ਕੌਰ ਰੋਜ਼ਾਨਾ ਦੀ ਤਰ੍ਹਾ ਘਰ ਤੋਂ ਸਕੂਲ ਲਈ ਆਪਣੀ ਸਕੂਟਰੀ 'ਤੇ ਨਿਕਲੀ ਸੀ ਕਿ ਅਚਾਨਕ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਨ੍ਹਾਂ ਦੀ ਕੁੜੀ ਦਾ ਕਿਸੇ ਟਰਾਲੀ ਵਿਚ ਟੱਕਰ ਹੋਣ ਨਾਲ ਭਿਆਨਕ ਹਾਦਸਾ ਹੋਇਆ ਹੈ । ਹਾਦਸੇ ਦੀ ਖ਼ਬਰ ਸੁਣ ਕੇ ਕੁੜੀ ਦੇ ਪਿਤਾ ਨੇ ਮੌਕੇ 'ਤੇ ਪਹੁੰਚ ਵੇਖਿਆ ਤਾਂ ਸਿਰ 'ਤੇ ਜਿਆਦਾ ਸਟ ਲੱਗਣ ਕਾਰਨ ਉਸ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਕਤ ਹਾਦਸੇ ਮਗਰੋਂ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਸੀ।

ਸਿਵਲ ਹਸਪਤਾਲ਼ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਸਥਾਨਕ ਪੁਲਸ ਵੱਲੋਂ ਕੁੜੀ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਵਿਚ ਪੋਸਟਮਾਰਟਮ ਲਈ ਮੋਰਚਰੀ ਹਾਲ ਵਿਚ ਰਖਵਾ ਦਿੱਤਾ ਗਿਆ ਹੈ। ਦੂਜੇ ਪਾਸੇ ਥਾਣਾ ਫੱਤੁਢੀਂਗਾ ਦੇ ਐੱਸ. ਐੱਚ. ਓ. ਮਨਦੀਪ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਪੁਲਸ ਨੇ ਇਕ ਅਣਪਛਾਤੇ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਸ਼ੇ 'ਚ ਡੁੱਬੀਆਂ ਪੰਜਾਬ ਦੀਆਂ ਮੁਟਿਆਰਾਂ! ਕਪੂਰਥਲਾ ਤੋਂ ਕੁੜੀ ਦੀ ਇਹ ਤਸਵੀਰ ਕਰੇਗੀ ਹੈਰਾਨ-ਪਰੇਸ਼ਾਨ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਦੇ ਵਿਆਹ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਆਏ ਨਰਿੰਦਰ ਕੌਰ ਭਰਾਜ, ਆਖ ਦਿੱਤੀ ਵੱਡੀ ਗੱਲ
NEXT STORY