ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਇਕ ਇਲਾਕੇ ਦਾ ਇਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਆਟੋ ਚਾਲਕ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦੀ ਘਿਨੌਣੇ ਕਾਰੇ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਵਿਚ ਹੋਰ ਵੀ ਸ਼ਰਮਨਾਕ ਗੱਲ ਇਹ ਹੈ ਕਿ ਇਹ ਦਰਿੰਦਾ ਆਟੋ ਚਾਲਕ ਆਟੋ ‘ਚ ਬੱਚੀ ਨੂੰ ਸਕੂਲ ਛੱਡਣ ਅਤੇ ਲੈਣ ਜਾਂਦਾ ਸੀ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਬੱਚੀ ਗਰਭਵਤੀ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਬਖਸ਼ੀਵਾਲਾ ਥਾਣੇ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾ ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਬਖਸ਼ੀਵਾਲਾ ਦੇ ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਲੜਕੀ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮੁਲਜ਼ਮ ਕੁੜੀਆਂ ਦੇ ਸਕੂਲ ਦਾ ਆਟੋ ਡਰਾਈਵਰ ਸੀ ਅਤੇ ਰੋਜ਼ਾਨਾ ਵਿਦਿਆਰਥਣ ਨੂੰ ਸਕੂਲ ਲਿਆਉਂਦਾ ਤੇ ਲੈ ਕੇ ਜਾਂਦਾ ਸੀ। ਹੋਰ ਬੱਚੇ ਵੀ ਆਟੋ ਵਿਚ ਸਕੂਲ ਜਾਂਦੇ ਸਨ ਪਰ ਮੁਲਜ਼ਮ ਇਸ ਲੜਕੀ ਨੂੰ ਸਭ ਤੋਂ ਬਾਅਦ ਘਰ ਛੱਡਦਾ ਸੀ। ਉਨ੍ਹਾਂ ਦੱਸਿਆ ਕਿ ਅਗਸਤ 2024 ਵਿਚ ਮੁਲਜ਼ਮ ਉਕਤ ਲੜਕੀ ਨੂੰ ਖਾਲਸਾ ਨਗਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਜਿੱਥੇ ਉਸ ਨੇ ਲੜਕੀ ਨਾਲ ਜਬਰ-ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਐੱਕਸਪ੍ਰੈੱਸਵੇਅ ਲਈ ਪੰਜਾਬ 'ਚ ਐਕੁਆਇਰ ਹੋਣ ਲੱਗੀਆਂ ਜ਼ਮੀਨਾਂ, ਇਨ੍ਹਾਂ ਪਿੰਡਾਂ 'ਚ ਕੰਮ ਹੋਇਆ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MLA ਭਰਾਜ ਵੱਲੋਂ ਗਊਸ਼ਾਲਾਂ ਦੀ ਸ਼ੈੱਡਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ
NEXT STORY