ਅੰਮ੍ਰਿਤਸਰ : ਜੰਡਿਆਲਾ ਗੁਰੂ ਸਥਿਤ ਸਾਈਂ ਕਾਲਜ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਲੜਕੀ ਦੀ ਲਾਸ਼ ਹਾਸਟਲ ਦੇ ਕਮਰੇ ਵਿਚ ਲਟਕਦੀ ਹੋਈ ਮਿਲੀ। ਮ੍ਰਿਤਕ ਰਮਨਦੀਪ ਕੌਰ (22 ਸਾਲਾ) ਜੰਮੂ ਦੀ ਰਹਿਣ ਵਾਲੀ ਸੀ। ਲੜਕੀ ਜੰਡਿਆਲਾ ਗੁਰੂ ਵਿਖੇ ਪ੍ਰਾਈਵੇਟ ਕਾਲਜ 'ਚ ਬੀ. ਬੀ. ਏ. ਫਾਈਨਲ ਦੀ ਵਿਦਿਆਰਥਣ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਲੜਕੀ ਪਾਸੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਈਆ ਹੈ। ਪੁਲਸ ਨੇ ਥਾਣਾ ਚਾਟੀਵਿੰਡ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਮ੍ਰਿਤਕ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਆਤਮਹੱਤਿਆ ਨਹੀਂ ਕਰ ਸਕਦੀ ਅਤੇ ਮਾਮਲੇ ਨੂੰ ਸ਼ੱਕੀ ਦੱਸਦੇ ਹੋਏ ਜਾਂਚ ਦੀ ਮੰਗ ਕੀਤੀ ਹੈ।
ਬੇਮੌਸਮੀ ਬਰਸਾਤ ਅਤੇ ਤੇਜ਼ ਹਨੇਰੀਆਂ ਨਾਲ ਕਿਸਾਨਾਂ ਦੇ ਸਾਹ ਸੂਤੇ, ਕਰ ਰਹੇ ਨੇ ਰੱਬ ਅੱਗੇ ਅਰਦਾਸਾਂ (ਦੇਖੋ ਤਸਵੀਰਾਂ)
NEXT STORY