ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਅਸ਼ੋਕ ਨਗਰ ਮੁਹੱਲੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਰਹਿਣ ਵਾਲੀ ਇਕ 19 ਸਾਲਾ ਕੁੜੀ ਨੇ ਫਰਨੈਲ ਪੀ ਲਈ ਜਿਸ ਕਾਰਨ ਉਸ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਭੇਜੇ ਗਏ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਚਰਨ ਸਿੰਘ ਨੇ ਦੱਸਿਆ ਕਿ ਅਸ਼ੋਕ ਨਗਰ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ 19 ਸਾਲਾ ਧੀ ਦੇ ਇਕ ਮੁੰਡੇ ਨਾਲ ਪ੍ਰੇਮ ਸਬੰਧ ਸਨ।
ਇਹ ਵੀ ਪੜ੍ਹੋ- ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ 'ਚ ਟੱਕਰਿਆ 'ਕਾਲ', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ
ਇਸ ਦੌਰਾਨ ਉਕਤ ਨੌਜਵਾਨ ਨੇ ਕੁੜੀ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ਫ਼ਿਰ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਕੁੜੀ ਨੇ ਪਰੇਸ਼ਾਨ ਹੋ ਕੇ ਫਰਨੈਲ ਪੀ ਲਈ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਤਾਂ 'ਚ ਪਈਆਂ ਮਿਲੀਆਂ ਪਲਾਸਟਿਕ ਦੀਆਂ ਬੋਤਲਾਂ, ਜਦੋਂ ਖੋਲ੍ਹੀਆਂ ਤਾਂ ਨਿਕਲੀ 63 ਕਰੋੜ ਦੀ ਹੈਰੋਇਨ
NEXT STORY