ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਮਲੇਸ਼ੀਆ 'ਚ ਫਸੀ ਸੰਗਰੂਰ ਦੀ ਇਕ ਲੜਕੀ ਜਲਦ ਹੀ ਘਰ ਵਾਪਸ ਆ ਜਾਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਅੜਕਵਾਸ ਦੀ ਲੜਕੀ ਪਿਛਲੇ ਲੰਮੇ ਸਮੇਂ ਤੋਂ ਮਲੇਸ਼ੀਆ ਵਿੱਚ ਸੀ। ਲੜਕੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਮਲੇਸ਼ੀਆ ਗਈ ਸੀ ਪਰ ਕਿਸੇ ਟ੍ਰੈਵਲ ਏਜੰਟ ਦੇ ਧੋਖੇ ਕਾਰਨ ਉਹ ਉੱਥੇ ਹੀ ਫਸ ਗਈ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੱਖਣ ਏਸ਼ੀਆਈ ਮੁਲਕ ਤੋਂ ਉਸ ਦੀ ਵਾਪਸੀ ਲਈ ਇੱਧਰ-ਉੱਧਰ ਭੱਜ-ਨੱਠ ਕਰ ਰਿਹਾ ਸੀ। ਸੀਐੱਮ ਮਾਨ ਨੇ ਕਿਹਾ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਇਆ।
ਇਹ ਵੀ ਪੜ੍ਹੋ : ਚੋਰਾਂ ਨੇ ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਮਲੇਸ਼ੀਆ ਦੀ ਸਰਕਾਰ ਕੋਲ ਚੁੱਕਿਆ। ਹੁਣ ਸੂਬਾ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਕਿਉਂਕਿ ਲੜਕੀ ਨੇ ਭਾਰਤੀ ਦੂਤਘਰ ਨਾਲ ਸੰਪਰਕ ਕਰ ਲਿਆ ਹੈ ਤੇ ਉਸ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਸਮੀ ਕਾਰਵਾਈਆਂ ਅਤੇ ਬਾਕੀ ਕਾਗਜ਼ੀ ਕਾਰਵਾਈ ਤੋਂ ਬਾਅਦ ਗੁਰਵਿੰਦਰ ਕੌਰ ਨਾਂ ਦੀ ਇਸ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਦੂਜੇ ਮੁਲਕਾਂ ਵਿੱਚ ਮੁਸ਼ਕਿਲਾਂ 'ਚ ਫਸੀਆਂ ਬੱਚੀਆਂ ਦੀ ਮੁਲਕ ਵਾਪਸੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਸੰਕਟ 'ਚੋਂ ਕੱਢਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਪੁਲਸ ਨੂੰ ਮਿਲੀ ਸਫ਼ਲਤਾ, ਲੁਟੇਰਾ ਗਿਰੋਹ ਦਾ ਪਰਦਾਫਾਸ਼, ਔਰਤ ਸਣੇ 4 ਗ੍ਰਿਫ਼ਤਾਰ
NEXT STORY