ਚੰਡੀਗੜ੍ਹ (ਸੁਸ਼ੀਲ): ਸਰਕਾਰੀ ਨੌਕਰੀ ਨਾ ਮਿਲਣ ’ਤੇ ਐੱਲ.ਐੱਲ.ਬੀ. ਕਰ ਚੁੱਕੀ 24 ਸਾਲਾ ਲੜਕੀ ਨੇ ਸੋਮਵਾਰ ਤੜਕੇ ਸੁਖਨਾ ਝੀਲ ’ਚ ਛਾਲ ਮਾਰ ਦਿੱਤੀ। ਪਾਣੀ ’ਚ ਲੜਕੀ ਨੂੰ ਦੇਖ ਕੇ ਸੈਰ ਕਰਨ ਆਏ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ ਨੂੰ ਬਾਹਰ ਕੱਢਿਆ ਤੇ ਸੈਕਟਰ-16 ਜਨਰਲ ਹਸਪਤਾਲ ’ਚ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਸ਼ਿਵਾਨੀ ਵਾਸੀ ਸੈਕਟਰ-61, ਮੋਹਾਲੀ ਵਜੋਂ ਹੋਈ। ਡਾਕਟਰਾਂ ਨੇ ਪੁਲਸ ਨੂੰ ਦੱਸਿਆ ਕਿ ਸ਼ਿਵਾਨੀ ਦੀ ਮੌਤ ਡੁੱਬਣ ਕਾਰਨ ਹੋਈ ਹੈ। ਸੈਕਟਰ-3 ਥਾਣਾ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਪਾਠੀ ਸਿੰਘ ਸਾਹਿਬਾਨ ਨੂੰ ਲੈ ਕੇ ਹੋਈ ਤਕਰਾਰ, ਇਕ ਦੀ ਮੌਤ
ਦਰਅਸਲ, ਸੋਮਵਾਰ ਸਵੇਰੇ ਕਰੀਬ 6:25 ਵਜੇ ਸੈਰ ਕਰ ਰਹੇ ਲੋਕਾਂ ਨੇ ਸੁਸਾਈਡ ਪੁਆਇੰਟ ਕੋਲ ਪਾਣੀ ’ਚ ਪਈ ਲੜਕੀ ਦੇਖੀ। ਲੋਕਾਂ ਵੱਲੋਂ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਮੁਲਾਜ਼ਮਾਂ ਨੇ ਪਾਣੀ ਅੰਦਰ ਜਾ ਕੇ ਲੜਕੀ ਨੂੰ ਬਾਹਰ ਕੱਢਿਆ ਤੇ ਫਿਰ ਹਸਪਤਾਲ ਲੈ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਿਵਾਨੀ ਨੇ ਐੱਲ.ਐੱਲ.ਬੀ. ਕੀਤੀ ਹੋਈ ਹੈ। ਉਹ ਕਾਫ਼ੀ ਸਮੇਂ ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਹੀ ਸੀ ਪਰ ਉਸ ਨੂੰ ਨਹੀਂ ਮਿਲ ਰਹੀ ਸੀ। ਇਸ ਕਾਰਨ ਕਈ ਦਿਨਾਂ ਤੋਂ ਤਣਾਅ ’ਚ ਸੀ। ਜਾਂਚ ’ਚ ਪਤਾ ਲੱਗਾ ਕਿ ਸ਼ਿਵਾਨੀ ਸੁਖਨਾ ਝੀਲ ’ਤੇ ਤੜਕੇ ਆਈ ਸੀ। ਤਣਾਅ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਮੂਲ ਰੂਪ ਤੋਂ ਅਬੋਹਰ ਦੇ ਪਿੰਡ ਚਰਨ ਖੇੜਾ ਦੀ ਰਹਿਣ ਵਾਲੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ
NEXT STORY