ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕੁੜੀਆਂ ਦੇ ਹੋਸਟਲ ਵਿਚ ਟੂਣੇ-ਟੋਟਕੇ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਵਾਰਡਨ ਨੇ ਸਖ਼ਤ ਕਾਰਵਾਈ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਦੋ ਦਿਨ ਪਹਿਲਾਂ ਸਵੇਰ ਸਮੇਂ ਹੋਸਟਲ ਦੀਆਂ ਕੁੜੀਆਂ ਨੇ ਉਥੇ ਇਕ ਸਫੈਦ ਚੱਕਰ ਇਕ ਨਿੰਬੂ ਅਤੇ ਉਸ ’ਤੇ ਕੁਝ ਲਿਖਿਆ ਹੋਇਆ ਵੇਖਿਆ। ਇਸ ਤੋਂ ਬਾਅਦ ਵਿਦਿਆਰਥਣਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਵਾਰਡਨ ਨੂੰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਵਿਦਿਆਰਥਣਾਂ ਨੇ ਵਾਰਡਨ ਨੂੰ ਦੱਸਿਆ ਕਿ ਪਹਿਲਾਂ ਵੀ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਯੂਨੀਵਰਸਿਟੀ ਦੇ ਅਧਿਕਾਰੀਆਂ ਅਨੁਸਾਰ ਇਹ ਸ਼ਾਇਦ ਵਿਦਿਅਰਥਣਾਂ ਵੱਲੋਂ ਕੀਤਾ ਕੋਈ ਮਜ਼ਾਕ ਆਦਿ ਵੀ ਹੋ ਸਕਦਾ ਹੈ ਪਰ ਇਸ ਨਾਲ ਹੋਸਟਲ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ ਸਾਵਧਾਨ ! ਬਦਲ ਗਏ ਨਿਯਮ, ਕਿਤੇ ਫਸ ਨਾ ਜਾਇਓ
ਦੂਜੇ ਪਾਸੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਵਾਰਡਨ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਹੋਸਟਲ ਦੇ ਅੰਦਰ ਅਜਿਹੇ ਕੰਮ ਨਹੀਂ ਹੋਣੇ ਚਾਹੀਦੇ। ਵਾਰਡਨ ਨੇ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਇਸ ਬਾਰੇ ਯੂਨੀਵਰਸਿਟੀ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
NEXT STORY