ਜਲੰਧਰ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਇੱਕ ਹੋਰ ਵੱਡਾ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਇੱਕ-ਦੋ ਨਹੀਂ ਸਗੋਂ ਪੰਜ ਤੋਂ ਵੱਧ ਯੋਜਨਾਵਾਂ ਬਣਾਈਆਂ ਗਈਆਂ ਸਨ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਮੁਲਜ਼ਮਾਂ ਕੋਲੋਂ ਪੰਜਾਬ ਪੁਲਸ ਦੀਆਂ ਵਰਦੀਆਂ ਵੀ ਬਰਾਮਦ ਹੋਈਆਂ ਸਨ, ਜਿਨ੍ਹਾਂ ਨੂੰ ਪਾਕੇ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਸੀ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ’ਚ ਕੁੜੀਆਂ ਦਾ ਗੈਂਗ ਵੀ ਸ਼ਾਮਲ ਸੀ। ਯੋਜਨਾ ਅਨੁਸਾਰ ਪੰਜਾਬ ਪੁਲਸ ਦੀ ਵਰਦੀ ਪਾ ਕੇ ਕੁੜੀਆਂ ਦਾ ਗੈਂਗ ਅਤੇ 2 ਵਿਅਕਤੀ ਮੂਸੇਵਾਲਾ ਦੇ ਘਰ ਜਾਣਗੇ, ਜੋ ਉਸ ਨੂੰ ਗੋਲੀਆਂ ਨਾਲ ਭੁੰਨ ਦੇਣਗੇ। ਮੂਸੇਵਾਲਾ ਦੇ ਘਰ ਵਿੱਚ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਹੋਣ ਕਾਰਨ ਇਹ ਯੋਜਨਾ ਫੇਲ੍ਹ ਹੋ ਗਈ। ਇਸ ਤੋਂ ਇਲਾਵਾ ਮੂਸੇਵਾਲਾ ਨੂੰ ਪੱਤਰਕਾਰ ਵਜੋਂ ਮਾਰਨ ਦੀ ਵੀ ਯੋਜਨਾ ਬਣਾਈ ਗਈ ਸੀ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ੁਲਾਸਾ: ਐਨਕਾਊਂਟਰ ’ਚ ਗੋਲੀਆਂ ਲੱਗਣ ਕਾਰਨ ਖ਼ਤਮ ਹੋਇਆ ਸੀ ਕੁੱਸਾ ਦਾ ਦਿਮਾਗ ਅਤੇ ਰੂਪਾ ਦੇ ਫੇਫੜੇ
ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮੂਸੇਵਾਲਾ ਨੂੰ ਕਬੱਡੀ ਟੂਰਨਾਮੈਂਟ ਵਿਚ ਮਾਰਨ ਦੀ ਯੋਜਨਾ ਵੀ ਬਣਾਈ ਗਈ ਸੀ। ਇਸ ਯੋਜਨਾ ਨੂੰ ਇਸ ਲਈ ਮੁਲਤਵੀ ਕਰਨਾ ਪਿਆ, ਕਿਉਂਕਿ ਮੂਸੇਵਾਲਾ ਦੇ ਨਾਲ-ਨਾਲ ਬਹੁਤ ਸਾਰੇ ਲੋਕ ਮਾਰੇ ਜਾਣੇ ਸਨ। ਮੂਸੇਵਾਲਾ ਨੂੰ ਮਾਰਨ ਲਈ ਘਰ ਦੀ ਰੇਕੀ ਕਰਨ ਲਈ ਕਿਹਾ ਗਿਆ ਤਾਂ ਕਿ ਉਸ ਦੇ ਆਉਣ ਜਾਣ ਦੀ ਜਾਣਕਾਰੀ ਮਿਲ ਸਕੇ। ਦੱਸ ਦੇਈਏ ਕਿ ਮੂਸੇਵਾਲਾ ਆਪਣੇ ਗਾਣਿਆਂ ’ਚ ਵਿਦੇਸ਼ੀ ਹਥਿਆਰਾਂ ਅਤੇ ਏ.ਕੇ47 ਦਾ ਜ਼ਿਕਰ ਕਰਦਾ ਸੀ। ਇਸੇ ਕਰਕੇ ਗੈਂਗਸਟਰਾਂ ਨੇ ਉਸ ਨੂੰ ਮਾਰਨ ਲਈ ਏ.ਕੇ47 ਮੰਗਵਾਈ। ਸ਼ੂਟਰਾਂ ਨੇ ਮੂਸੇਵਾਲਾ ਨੂੰ ਮਾਰਨ ਲਈ ਪਹਿਲਾਂ ਟਰਾਇਲ ਵੀ ਕੀਤੀ ਸੀ।
ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਅਹਿਮ ਖ਼ਬਰ : 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
NEXT STORY