ਮੋਹਾਲੀ (ਵੈੱਬ ਡੈਸਕ, ਨਿਆਮੀਆਂ) : ਪੰਜਾਬ ਦੇ ਖਰੜ 'ਚ ਸਥਿਤ ਇਕ ਨਿੱਜੀ ਯੂਨੀਵਰਸਿਟੀ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 60 ਦੇ ਕਰੀਬ ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ। ਇਨ੍ਹਾਂ ਵੀਡੀਓਜ਼ ਦੇ ਸਾਹਮਣੇ ਆਉਣ ਤੋਂ ਬਾਅਦ ਹੋਸਟਲ ਦੀਆਂ ਕਰੀਬ 8 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨਗੇ ਕੇਜਰੀਵਾਲ, BJP 'ਤੇ ਸਿਆਸੀ ਹਮਲੇ ਦੀ ਤਿਆਰੀ
ਇਨ੍ਹਾਂ ਵਿਦਿਆਰਥਣਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਵੱਲੋਂ ਹੀ ਉਕਤ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਬਣਾਈ ਗਈ ਹੈ। ਫਿਲਹਾਲ ਦੋਸ਼ੀ ਵਿਦਿਆਰਥਣ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਗਰਲਜ਼ ਹੋਸਟਲ ਦੀ ਰਹਿਣ ਵਾਲੀ ਇਕ ਵਿਦਿਆਰਥਣ ਨੇ 60 ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਵੀਡੀਓ ਰਿਕਾਰਡ ਕਰ ਲਈ।
ਇਹ ਵੀ ਪੜ੍ਹੋ : ਪੰਜਾਬ ਦੇ ਸਨਅਤਕਾਰਾਂ ਲਈ ਬੁਰੀ ਖ਼ਬਰ, ਨਵੀਂ ਇੰਡਸਟਰੀ ਲਈ ਬਿਜਲੀ ਕੁਨੈਕਸ਼ਨਾਂ ਬਾਰੇ ਸਰਕਾਰ ਨੇ ਲਿਆ ਇਹ ਫ਼ੈਸਲਾ
ਇਨ੍ਹਾਂ ਵੀਡੀਓਜ਼ ਨੂੰ ਵਿਦਿਆਰਥਣ ਕਿਸੇ ਮੁੰਡੇ ਨੂੰ ਭੇਜਦੀ ਸੀ, ਜੋ ਕਿ ਹਿਮਾਚਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕਿ ਵਾਇਰਲ ਹੋ ਗਈਆਂ। ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮੈਨਜਮੈਂਟ ਨੇ ਮਾਮਲੇ 'ਚ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ। ਨਿੱਜੀ ਯੂਨੀਵਰਸਿਟੀ 'ਚ ਕੁੜੀਆਂ ਦੇ ਬਾਥਰੂਮ ਅੰਦਰ ਵੀਡੀਓ ਬਣਾਉਂਦੇ ਹੋਏ ਦੋਸ਼ੀ ਕੁੜੀ ਨੂੰ ਰੰਗੇ ਹੱਥੀਂ ਫੜ੍ਹਿਆ ਗਿਆ ਹੈ।
ਇਹ ਵੀ ਪੜ੍ਹੋ : ਝਗੜਾ ਰੋਕਣ ਗਏ ਨੌਜਵਾਨ ਨੂੰ 2 ਭਰਾਵਾਂ ਨੇ ਪਹਿਲੀ ਮੰਜ਼ਿਲ ਤੋਂ ਦਿੱਤਾ ਧੱਕਾ, ਮੌਤ
ਇਸ ਘਟਨਾ ਤੋਂ ਬਾਅਦ ਭੜਕੇ ਵਿਦਿਆਰਥੀਆਂ ਨੇ ਦੇਰ ਰਾਤ ਯੂਨੀਵਰਸਿਟੀ ਕੈਂਪਸ 'ਚ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਨੂੰ ਘੇਰ ਲਿਆ ਅਤੇ ਇਨਸਾਫ਼ ਲੈਣ ਲਈ ਨਾਅਰੇਬਾਜ਼ੀ ਕੀਤੀ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਸੁਰੱਖਿਆ ਮੁਲਾਜ਼ਮਾਂ ਨੂੰ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਨਾ ਪਿਆ। ਫਿਲਹਾਲ ਇਸ ਮਾਮਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਲੈ ਪੁਲਸ ਨੇ ਚੁੱਪੀ ਸਾਧੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਝਗੜਾ ਰੋਕਣ ਗਏ ਨੌਜਵਾਨ ਨੂੰ 2 ਭਰਾਵਾਂ ਨੇ ਪਹਿਲੀ ਮੰਜ਼ਿਲ ਤੋਂ ਦਿੱਤਾ ਧੱਕਾ, ਮੌਤ
NEXT STORY