ਅਬੋਹਰ (ਸੁਨੀਲ) : ਪੁਲਸ ਥਾਣਾ ਬਹਾਵਵਾਲਾ ਨੇ ਹਨੀਟ੍ਰੈਪ ਮਾਮਲੇ ਵਿਚ ਫਾਜ਼ਿਲਕਾ ਦੇ ਪਿੰਡ ਫਤਿਹਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਕੱਪੜੇ ਉਤਰਵਾ ਕੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਦੋਸ਼ ਵਿਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਅਨੁਸਾਰ ਫਾਜ਼ਿਲਕਾ ਦੇ ਪਿੰਡ ਫਤਿਹਗੜ੍ਹ ਦੇ ਰਹਿਣ ਵਾਲੇ 55 ਸਾਲਾ ਜਗਤਾ ਸਿੰਘ ਪੁੱਤਰ ਇੰਦਰ ਸਿੰਘ ਨੇ ਮਾਮਲਾ ਦਰਜ ਕਰਵਾਇਆ ਕਿ ਉਸ ਦੀ ਪਿੰਡ ਕੰਧਵਾਲਾ ਅਮਰਕੋਟ ਦੀ ਸੁਰਿੰਦਰ ਕੌਰ ਨਾਲ ਜਾਣ ਪਛਾਣ ਸੀ। ਉਹ ਪਿੰਡ ਕੰਧਵਾਲਾ ਅਮਰਕੋਟ ਵਿਚ ਆਪਣੇ ਰਿਸ਼ਤੇਦਾਰਾਂ ਦੇ ਸੁਰਿੰਦਰ ਕੌਰ ਨੂੰ ਮਿਲਿਆ ਸੀ। ਜਿਥੇ ਉਸ ਨੇ ਇਕ ਕੁੜੀ ਦਾ ਰਿਸ਼ਤਾ ਕਰਵਾਉਣ ਦੀ ਗੱਲ ਕਹੀ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਮੌਸਮ ਨੂੰ ਲੈ ਕੇ ਕੀਤੀ ਤਾਜ਼ਾ ਭਵਿੱਖਬਾਣੀ
ਸ਼ਿਕਾਇਤਕਰਤਾ ਨੇ ਕਿਹਾ ਕਿ ਅਪ੍ਰੈਲ ਵਿਚ ਉਕਤ ਮਹਿਲਾ ਨੇ ਉਸ ਨੂੰ ਫੋਨ ਕਰਕੇ ਘਰ ਬੁਲਾਇਆ। ਜਦੋਂ ਉਹ ਉਥੇ ਪਹੁੰਚਿਆ ਤਾਂ ਸੁਰਿੰਦਰ ਕੌਰ ਉਸ ਨੂੰ ਇਕ ਵੱਖਰੇ ਕਮਰੇ ਵਿਚ ਲੈ ਗਈ। ਅਜੇ ਗੱਲਾਂ ਕਰ ਰਹੇ ਸਨ ਕਿ ਉਥੇ ਕਿਰਪਾਲ ਸਿੰਘ ਆ ਗਿਆ ਅਤੇ ਫੋਨ ਕੱਢ ਕੇ ਉਸ ਦੀ ਵੀਡੀਓ ਬਨਾਉਣ ਲੱਗਾ। ਇੰਨੇ ਵਿਚ ਉਥੇ ਦੋ ਹੋਰ ਕੁੜੀਆਂ ਆ ਗਈਆਂ। ਜਿਨ੍ਹਾਂ ਨੂੰ ਕਿਰਪਾਲ ਸਿੰਘ ਅਤੇ ਸੁਰਿੰਦਰ ਕੌਰ ਨੇ ਉਸ ਦੇ ਕੋਲ ਖੜ੍ਹਾ ਕਰ ਦਿੱਤਾ ਅਤੇ ਜ਼ਬਰਨ ਉਸ ਦੇ ਕੱਪੜੇ ਉਤਰਵਾ ਕੇ ਵੀਡੀਓ ਬਨਾਉਣੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪਤਾ ਲੱਗਾ ਕਿ ਉਕਤ ਇਕ ਸੁਰਿੰਦਰ ਕੌਰ ਦੀ ਕੁੜੀ ਸੀ ਅਤੇ ਦੂਜੀ ਬਿਮਲਾ ਰਾਣੀ ਸੀ। ਵੀਡੀਓ ਬਨਾਉਣ ਤੋਂ ਬਾਅਦ ਕਿਰਪਾਲ ਨੇ ਉਸ ਨੂੰ ਬਲੈਕਮੇਲ ਕਰਦੇ ਹੋਏ 1 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਪੈਸੇ ਨਾ ਦਿੱਤੇ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਸਿਪਾਹੀ ਦਾ ਵੱਡਾ ਕਾਰਨਾਮਾ, ਹੋਸ਼ ਉਡਾਉਣ ਵਾਲੀ ਹੈ ਪੂਰੀ ਘਟਨਾ
ਇਸ ਤੋਂ ਬਾਅਦ ਪੀੜਤ ਆਪਣੇ ਰਿਸ਼ਤੇਦਾਰਾਂ ਕੋਲ ਗਿਆ ਅਤੇ ਸਾਰੀ ਗੱਲ ਦੱਸੀ। ਜਿਥੋਂ ਉਸ ਨੂੰ ਪਤਾ ਲੱਗਾ ਕਿ ਉਕਤ ਲੋਕ ਇਸ ਤਰ੍ਹਾਂ ਕਈ ਲੋਕਾਂ ਨੂੰ ਫਸਾ ਕੇ ਬਲੈਕਮੇਲ ਕਰ ਚੁੱਕੇ ਹਨ। ਜਿਸ ਤੋਂ ਬਾਅਦ ਉਸ ਨੇ ਐੱਸ. ਐੱਸ. ਪੀ. ਫਾਜ਼ਿਲਕਾ ਨੂੰ ਲਿਖਤੀ ਸ਼ਿਕਾਇਤ ਦਿੱਤੀ। ਜਾਂਚ ਪੜਤਾਲ ਤੋਂ ਬਾਅਦ ਪੁਲਸ ਨੇ ਪਿੰਡ ਕੰਧਵਾਲਾ ਅਮਰਕੋਟ ਦੀ ਸੁਰਿੰਦਰ ਕੌਰ ਉਰਫ ਲਾਡੋ ਪਤਨੀ ਲਾਲ ਸਿੰਘ, ਕਿਰਪਾਲ ਸਿੰਘ ਪੁੱਤਰ ਪਹਿਲਵਾਨ ਸਿੰਘ ਅਤੇ ਬਿਮਲਾ ਰਾਣੀ ਖ਼ਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ’ਤੇ ਜਬਰ-ਜ਼ਿਨਾਹ ਦੇ ਦੋਸ਼, ਔਰਤ ਨੇ ਬਿਆਨ ਕੀਤਾ ਹੈਰਾਨ ਕਰਨ ਵਾਲਾ ਕਾਰਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਾਬਾਲਗ ਨੂੰ ਵਿਆਹ ਕਰਾਉਣ ਦੇ ਸੁਫ਼ਨੇ ਦਿਖਾ ਬਣਾਉਂਦਾ ਰਿਹਾ ਸਰੀਰਕ ਸਬੰਧ, ਮਾਮਲਾ ਦਰਜ
NEXT STORY