ਫਿਰੋਜ਼ਪੁਰ, (ਕੁਮਾਰ)- ਗੌਰਮਿੰਟ ਟੀਚਰਜ਼ ਯੂਨੀਅਨ ਫਿਰੋਜ਼ਪੁਰ ਦਾ ਡੈਪੂਟੇਸ਼ਨ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਜਸਵਿੰਦਰ ਸਿੰਘ ਤੇ ਰਾਜੀਵ ਹਾਂਡਾ ਦੀ ਅਗਵਾਈ ਹੇਠ ਜ਼ਿਲਾ ਸਿੱਖਿਆ ਅਫਸਰ ਪ੍ਰਦੀਪ ਕੁਮਾਰ ਸ਼ਰਮਾ ਨੂੰ ਮਿਲਿਆ ਤੇ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਹ ਜਾਣਕਾਰੀ ਦਿੰਦੇ ਪ੍ਰੈੱਸ ਸੈਕਟਰੀ ਨੀਰਜ ਯਾਦਵ ਨੇ ਦੱਸਿਆ ਕਿ ਯੂਨੀਅਨ ਨੇ ਜ਼ਿਲਾ ਸਿੱਖਿਆ ਅਫਸਰ ਨੂੰ ਦੱਸਿਆ ਕਿ ਮਿਡ-ਡੇ-ਮੀਲ ਦੀ ਰਕਮ ਜਾਰੀ ਨਾ ਹੋਣ ਦੇ ਕਾਰਨ ਅਧਿਆਪਕ ਆਪਣੀ ਜੇਬ 'ਚੋਂ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਬਣਾ ਕੇ ਦੇ ਰਹੇ ਹਨ ਤੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਰਾਸ਼ਨ ਖਤਮ ਹੋ ਚੁੱਕਾ ਹੈ ਤੇ ਮਿਡ-ਡੇ-ਮੀਲ ਵਰਕਰਾਂ ਨੂੰ ਤਨਖਾਹ ਨਹੀਂ ਮਿਲ ਰਹੀ।
ਯੂਨੀਅਨ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ 31 ਅਕਤੂਬਰ ਤੱਕ ਮਿਡ-ਡੇ-ਮੀਲ ਦੇ ਲਈ ਸਕੂਲਾਂ ਨੂੰ ਰਕਮ ਤੇ ਰਾਸ਼ਨ ਤੇ ਵਰਕਰਾਂ ਨੂੰ ਮਾਣ ਭੱਤਾ ਨਹੀਂ ਮਿਲਿਆ ਤਾਂ ਜ਼ਿਲਾ ਫਿਰੋਜ਼ਪੁਰ ਦੇ ਸਾਰੇ ਸਕੂਲਾਂ 'ਚ ਇਕ ਨਵੰਬਰ ਤੋਂ ਮਿਡ-ਡੇ-ਮੀਲ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦਾ ਸਮਰਥਨ ਕਰਦੇ ਕਿਹਾ ਕਿ 31 ਅਕਤੂਬਰ ਦੀ ਹੋਣ ਵਾਲੀ ਮੀਟਿੰਗ ਤੱਕ ਅਧਿਆਪਕਾਂ 'ਤੇ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਪੜ੍ਹਦੇ ਬੱਚਿਆਂ ਦੇ ਦਾਖਲੇ ਸਬੰਧੀ ਦਬਾਅ ਨਾ ਪਾਇਆ ਜਾਵੇ। ਇਸ ਮੌਕੇ ਡਿਪਟੀ ਡੀ. ਈ. ਓ. ਸੁਖਵਿੰਦਰ ਸਿੰਘ ਤੇ ਸੁਪਰਡੈਂਟ ਰਜਿੰਦਰ ਕੱਕੜ ਆਦਿ ਵੀ ਮੌਜੂਦ ਸਨ।
ਚਿੰਤਪੂਰਨੀ ਮੈਡੀਕਲ ਕਾਲਜ ਦੇ ਸਾਰੇ ਵਿਦਿਆਰਥੀ ਸ਼ਿਫਟ ਕਰੇਗੀ ਪੰਜਾਬ ਸਰਕਾਰ
NEXT STORY