ਲੁਧਿਆਣਾ (ਜ. ਬ.) : ਇਕ ਪਾਸੇ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ’ਚ ਕੰਮ-ਕਾਜ ਲਈ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਵੀ ਦਫ਼ਤਰਾਂ ਦੇ ਬਾਹਰ ਪੰਜਾਬੀ ’ਚ ਆਪਣੇ ਨਾਂ ਅਤੇ ਅਹੁਦੇ ਸਬੰਧੀ ਬੋਰਡ ਲਗਾਉਣ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਦੂਜੇ ਪਾਸੇ ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਫਾਰਮ ਛਪਵਾ ਕੇ ਸਰਕਾਰ ਦੇ ਹੁਕਮਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ, ਜਿਸ ਕਰ ਕੇ ਲੋਕਾਂ ’ਚ ਰੋਸ ਵੱਧ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਜੀਵਨ ਗੁਪਤਾ, ਕਾਤੇਂਦੂ ਸ਼ਰਮਾ, ਗੌਰਵਜੀਤ ਗੋਰਾ ਨੇ ਕਿਹਾ ਕਿ ਹੁਣ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਕਹਿਣੀ ਅਤੇ ਕਰਨੀ ’ਚ ਫ਼ਰਕ ਕਹੀਏ ਜਾਂ ਫਿਰ ਸਰਕਾਰੀ ਦਫ਼ਤਰਾਂ ’ਤੇ ਕਮਜ਼ੋਰ ਪਕੜ।
ਇਹ ਵੀ ਪੜ੍ਹੋ : ਖਰੜ 'ਚ ਧਰਨੇ ਦੌਰਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ
ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਲਈ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਹਾਲਾਤ ਇਹ ਹੈ ਕਿ ਗਲਾਡਾ ਵਰਗਾ ਅਹਿਮ ਵਿਭਾਗ ਸਰਕਾਰ ਦੇ ਹੁਕਮ ਮੰਨਣ ਲਈ ਤਿਆਰ ਨਹੀਂ ਹੈ, ਜਿਸ ਦਾ ਸਬੂਤ ਪੰਜਾਬ ਦੀ ਜਨਤਾ ਲਈ ਮੁਸੀਬਤ ਬਣ ਚੁੱਕੀ ਐੱਨ. ਓ. ਸੀ. ਸਬੰਧੀ ਗਲਾਡਾ ਵਲੋਂ ਛਪਵਾਏ ਫਾਰਮ ਹਨ। ਗਲਾਡਾ ਵਲੋਂ ਅੰਗਰੇਜ਼ੀ ਭਾਸ਼ਾ ’ਚ ਛਪੇ ਇਨ੍ਹਾਂ ਫਾਰਮਾਂ ਨੂੰ ਭਰ ਕੇ ਰੈਵੇਨਿਊ ਵਿਭਾਗ ਕੋਲ ਐੱਨ. ਓ. ਸੀ. ਲਈ ਅਪਲਾਈ ਕਰਨ ਵਾਲੇ ਦੀ ਪ੍ਰਾਪਰਟੀ ਸਬੰਧੀ ਜਾਣਕਾਰੀ ਲੈਣ ਕਾਰਨ ਨਾ ਸਿਰਫ ਫਾਰਮ ਭਰਨ ਵਾਲਿਆਂ ਨੂੰ ਪਰੇਸ਼ਾਨੀ ਹੋ ਰਹੀ ਹੈ, ਸਗੋਂ ਰੈਵੇਨਿਊ ਵਿਭਾਗ ਦੇ ਮੁਲਾਜ਼ਮ ਵੀ ਇਸ ਤੋਂ ਹੈਰਾਨ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਦੇਖੋ ਮੌਕੇ ਦੀਆਂ ਤਸਵੀਰਾਂ
ਉਨ੍ਹਾਂ ਨੇ ਸਰਕਾਰ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਹ ਪੰਜਾਬੀ ਭਾਸ਼ਾ ਨਾਲ ਦਿਖਾਵੇ ਦੇ ਤੌਰ ’ਤੇ ਪ੍ਰੇਮ ਕਰਨ ਦੀ ਜਗ੍ਹਾ, ਈਮਾਨਦਾਰੀ ਨਾਲ ਇਸ ਨੂੰ ਲਾਗੂ ਕਰਨ ਵੱਲ ਧਿਆਨ ਦੇਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭ੍ਰਿਸ਼ਟਾਚਾਰ ਮਾਮਲੇ 'ਚ ਮਾਨ ਸਰਕਾਰ ਸਖ਼ਤ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 15 ਮਾਮਲਿਆਂ ਦੀ ਜਾਂਚ ਸ਼ੁਰੂ
NEXT STORY