Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:19:37 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਕਰਨ ਦੀ ਮੰਗ

PUNJAB News Punjabi(ਪੰਜਾਬ)

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਕਰਨ ਦੀ ਮੰਗ

  • Edited By Shivani Attri,
  • Updated: 25 Oct, 2024 05:24 PM
Chandigarh
global sikh council  s demand interference in management historical thrones
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ. ਐੱਸ. ਸੀ) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ- ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫ਼ੈਸਲਾ ਲਿਆ ਹੈ।  ਇਹ ਮਤਾ ਲੇਡੀ ਸਿੰਘ ਕੰਵਲਜੀਤ ਕੌਰ, ਓ. ਬੀ. ਈ. ਦੀ ਪ੍ਰਧਾਨਗੀ ਹੇਠ ਲੰਦਨ ਵਿਖੇ ਹੋਈ ਜੀ. ਐੱਸ. ਸੀ. ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪਾਸ ਕੀਤਾ ਗਿਆ। 

ਸਿੱਖ ਮਰਿਯਾਦਾ ਦੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ ਜੀ. ਐੱਸ. ਸੀ. ਦੀ ਪ੍ਰਧਾਨ ਨੇ ਦੱਸਿਆ ਕਿ ਦੋਵਾਂ ਤਖ਼ਤਾਂ 'ਤੇ ਨਿਭਾਈਆਂ ਜਾ ਰਹੀਆਂ ਮੌਜੂਦਾ ਧਾਰਮਿਕ ਪ੍ਰੰਪਰਾਵਾਂ ਬੁਨਿਆਦੀ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਇਸ ਤੋਂ ਇਲਾਵਾ, ਦੋਵੇਂ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਲਈ ਕਮੇਟੀਆਂ ਅਤੇ ਬੋਰਡਾਂ ਵਿਚ ਨਾਮਜ਼ਦ ਕੀਤੇ ਮੈਂਬਰਾਂ ਕੋਲ ਇਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਸੰਚਾਲਨ ਅਤੇ ਧਾਰਮਿਕ ਰਹੁ-ਰੀਤਾਂ ਨਿਭਾਉਣ ਪ੍ਰਤੀ ਨਾ-ਮਾਤਰ ਅਧਿਕਾਰ ਹਨ। ਜੀ. ਐੱਸ. ਸੀ. ਦੇ ਕਾਨੂੰਨੀ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਜਗੀਰ ਸਿੰਘ ਮਲੇਸ਼ੀਆ ਨੇ ਆਪਣਾ ਖੋਜ ਪਰਚਾ ਪੇਸ਼ ਕਰਦੇ ਹੋਏ ਦੱਸਿਆ ਕਿ ਉਪਰੋਕਤ ਦੋਵੇਂ ਤਖ਼ਤ ਇਸ ਸਮੇਂ 70 ਸਾਲ ਪੁਰਾਣੇ ਕਾਨੂੰਨਾਂ- ਪਟਨਾ ਸਾਹਿਬ ਦਾ ਸੰਵਿਧਾਨ ਅਤੇ ਉੱਪ-ਨਿਯਮ-1957 ਵਿੱਚ ਅਤੇ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਪਚਲਨਗਰ ਸਾਹਿਬ ਐਕਟ-1956, ਰਾਹੀਂ ਕੰਟਰੋਲ ਕੀਤੇ ਜਾ ਰਹੇ ਹਨ। ਇਹ ਕਾਨੂੰਨ ਇੰਨਾਂ ਤਖ਼ਤਾਂ ਦੇ ਧਾਰਮਿਕ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਬਹੁਤ ਜ਼ਿਆਦਾ ਸਰਕਾਰੀ ਦਖ਼ਲਅੰਦਾਜ਼ੀ ਦੀ ਇਜਾਜ਼ਤ ਦਿੰਦੇ ਹਨ। 

ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ, ਇਸ ਬੀਮਾਰੀ ਸਬੰਧੀ ਹਦਾਇਤਾਂ ਕੀਤੀਆਂ ਜਾਰੀ

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਨ੍ਹਾਂ ਪੁਰਾਣੇ ਕਾਨੂੰਨਾਂ ਨੂੰ ਤੁਰੰਤ ਸੋਧਣ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਦੱਸਿਆ ਕਿ 1716 ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਇਹ ਦੋਵੇਂ ਤਖ਼ਤ ਕਦੇ ਵੀ ਸਿੱਖਾਂ ਦੇ ਕਬਜ਼ੇ ਵਿਚ ਨਹੀਂ ਰਹੇ ਅਤੇ ਇਨ੍ਹਾਂ ਪੁਰਾਣੇ ਕਾਨੂੰਨਾਂ ਅਤੇ ਘਿਨਾਉਣੀਆਂ ਧਾਰਾਵਾਂ ਪਵਿੱਤਰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਸਬੰਧੀ ਸਿੱਖਾਂ ਸੰਗਤਾਂ ਦੀ ਅਜ਼ਾਦੀ ਨੂੰ ਵੀ ਕਮਜ਼ੋਰ ਕਰਦੀਆਂ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇਨ੍ਹਾਂ ਧਾਰਮਿਕ ਸੰਸਥਾਵਾਂ ਦੇ ਪ੍ਰਸ਼ਾਸਨ ਵਿਚ ਸਰਕਾਰੀ ਦਖ਼ਲਅੰਦਾਜ਼ੀ ਨਾ ਸਿਰਫ਼ ਲੋਕਤੰਤਰੀ ਪ੍ਰਕਿਰਿਆ ਵਿਚ ਰੁਕਾਵਟ ਬਣੀ ਹੋਈ ਹੈ ਸਗੋਂ ਗੁਰਦੁਆਰਾ ਸਾਹਿਬਾਨ ਦੀ ਖ਼ੁਦਮੁਖਤਿਆਰੀ 'ਤੇ ਵੀ ਸਵਾਲ ਖੜ੍ਹੇ ਹੋਏ ਪਏ ਹਨ।

ਕੌਂਸਲ ਨੇ ਕਿਸੇ ਵੀ ਪ੍ਰਸਤਾਵਿਤ ਆਲ ਇੰਡੀਆ ਸਿੱਖ ਗੁਰਦੁਆਰਾ ਕਾਨੂੰਨ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹਾ ਕੇਂਦਰੀ ਕਾਨੂੰਨ ਬਣਾਉਣ ਦੀ ਬਜਾਏ ਪ੍ਰਚਲਿਤ ਗੁਰਦੁਆਰਾ ਕਾਨੂੰਨਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ ਤਾਂ ਜੋ ਪੁਰਾਤਨ ਸਿੱਖ ਸਿਧਾਂਤਾਂ ਦਾ ਸਤਿਕਾਰ ਹੋ ਸਕੇ ਅਤੇ ਸਥਾਨਕ ਸਿੱਖ ਸੰਗਤਾਂ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਸ਼ਾਸਨ ਬਿਨਾਂ ਕਿਸੇ ਸਰਕਾਰੀ ਦਖਲ ਤੋਂ ਚਲਾਉਣ ਦੇ ਸਮਰੱਥ ਹੋ ਸਕਣ। ਜੀ. ਐੱਸ. ਸੀ. ਨੇ ਦੁਨੀਆ ਭਰ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਦਾ ਵਿਰੋਧ ਕਰਨ ਅਤੇ ਈਸਟ ਇੰਡੀਆ ਯੁੱਗ ਦੇ ਕਾਨੂੰਨਾਂ ਵਿੱਚ ਸੋਧਾਂ ਕਰਾਉਣ ਲਈ ਜ਼ੋਰਦਾਰ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਆਰਟੀਕਲ 26 ਵਿੱਚ ਦਰਜ ਮਨੋਰਥ ਅਨੁਸਾਰ ਸਿੱਖ ਮਾਮਲਿਆਂ ਦਾ ਪੂਰਾ ਕੰਟਰੋਲ ਸਿੱਖ ਭਾਈਚਾਰੇ ਨੂੰ ਵਾਪਸ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਜਨਤਾ ਪਰੇਸ਼ਾਨ, ਤਸਵੀਰਾਂ 'ਚ ਵੇਖੋ ਕੀ ਬਣੇ ਹਾਲਾਤ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਸਲਾਹਕਾਰ ਲਾਰਡ ਇੰਦਰਜੀਤ ਸਿੰਘ ਵਿੰਬਲਡਨ, ਮੈਂਬਰ ਹਾਊਸ ਆਫ ਲਾਰਡਜ਼, ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੇਦੀ ਯੂ. ਐੱਸ. ਏ, ਆਇਰਲੈਂਡ ਤੋਂ ਡਾ. ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ, ਹਰਸ਼ਰਨ ਸਿੰਘ ਅਤੇ ਹਰਜੀਤ ਸਿੰਘ ਗਰੇਵਾਲ, ਯੂ.ਕੇ. ਤੋਂ ਸਤਨਾਮ ਸਿੰਘ ਪੂਨੀਆ ਅਤੇ ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Global Sikh Council
  • historical thrones
  • demand government
  • interference
  • ਗਲੋਬਲ ਸਿੱਖ ਕੌਂਸਲ
  • ਇਤਿਹਾਸਕ ਤਖ਼ਤ
  • ਸਰਕਾਰੀ ਦਖ਼ਲਅੰਦਾਜ਼ੀ

ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • new trend in gold and silver  what should investors do
    ਸੋਨਾ-ਚਾਂਦੀ ’ਚ ਨਵੀਂ ਚਾਲ , ਸਰਕਾਰੀ ਫੈਸਲਿਆਂ ਅਤੇ ਗਲੋਬਲ ਸੰਕੇਤਾਂ ਵਿਚਾਲੇ ਕੀ ਕਰਨ ਨਿਵੇਸ਼ਕ?
  • demand for holidays in schools due to extreme heat
    ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
  • punjab municipal corporation and municipal council elections
    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਸ਼ਾਂਤੀਪੂਰਵਕ ਵੋਟਿੰਗ ਪ੍ਰਕਿਰਿਆ ਖ਼ਤਮ
  • ferozepur municipal council election results announced
    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • demand for postponement of mudki municipal council elections
    ਮੁੱਦਕੀ ਨਗਰ ਕੌਂਸਲ ਚੋਣਾਂ ਮੁਲਤਵੀ ਕਰਨ ਦੀ ਮੰਗ, ਭਾਜਪਾ ਨੇ ਚੋਣ ਕਮਿਸ਼ਨ ਤੇ DGP ਨੂੰ ਦਿੱਤੀ ਸ਼ਿਕਾਇਤ
  • bjp demands re election in affected municipal areas
    ਭਾਜਪਾ ਵੱਲੋਂ ਪ੍ਰਭਾਵਿਤ ਨਗਰ ਨਿਗਮ ਖੇਤਰਾਂ 'ਚ ਦੁਬਾਰਾ ਚੋਣ ਕਰਵਾਉਣ ਦੀ ਮੰਗ
  • kartarpur municipal council results revealed
    ਕਰਤਾਰਪੁਰ ਨਗਰ ਕੌਂਸਲ ਦੇ ਨਤੀਜਿਆਂ ਦਾ ਐਲਾਨ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +