ਅੰਮ੍ਰਿਤਸਰ (ਸੁਮਿਤ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਜੁਲਾਈ ਨੂੰ ਕੈਬਨਿਟ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਜ਼ਿਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ 'ਚ ਸਥਾਪਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਮੌਕੇ ਇਥੇ ਡਿੱਗਰੀ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚ ਰਹੇ ਹਨ। ਡਿੱਗਰੀ ਵੰਡ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਵੀ.ਸੀ. ਜਸਪਾਲ ਸਿੰਘ ਨੇ ਕਿਹਾ ਕਿ ਸਮਾਗਮ 'ਚ ਪਹੁੰਚੇ ਰਹੇ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮੌਕੇ ਪੰਜ ਕੈਬਨਿਟ ਮੰਤਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਜਾ ਰਹੇ ਹਨ। ਇਸ ਮੌਕੇ ਸ਼ੁਰੂ ਹੋ ਰਹੇ ਨਵੇਂ ਕੋਰਸਾਂ ਦੇ ਬਾਰੇ ਦੱਸਿਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਏ ਜਾ ਰਹੇ ਡਿੱਗਰੀ ਵੰਡ ਸਮਾਗਮ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੇ ਘਰ ਜਾਣਗੇ ਜਾਂ ਨਹੀਂ, ਇਹ ਦੇਖਣਾ ਅਜੇ ਬਾਕੀ ਹੈ।
ਲਗਾਤਾਰ ਨਿੱਘਰ ਰਿਹਾ ਹੈ ਧਰਤੀ ਹੇਠਲਾ ਪਾਣੀ
NEXT STORY