ਅੰਮ੍ਰਿਤਸਰ(ਸਰਬਜੀਤ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੇ ਵਿਰੁੱਧ ਪਿਛਲੇ ਦਿਨੀਂ ਦੱਖਣ ਭਾਰਤ 'ਚ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ 'ਚ ਪਹੁੰਚ ਕੇ ਆਪਣਾ ਪੱਖ ਰੱਖਣ ਲਈ ਸੱਦਿਆ ਸੀ।
ਇਹ ਵੀ ਪੜ੍ਹੋ- ਦੁਖਦਾਈ ਘਟਨਾ: ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੂੰ ਇੰਝ ਖਿੱਚ ਲੈ ਗਈ ਮੌਤ
ਅੱਜ ਡਾ. ਕਰਮਜੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਲੰਮਾ ਸਮਾਂ ਚੱਲੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਵਿਚਾਰ ਕਰਕੇ ਫੈਸਲਾ ਕੀਤਾ ਜਾਵੇਗਾ ।
ਇਹ ਵੀ ਪੜ੍ਹੋ-ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਪ੍ਰੋ. ਕਰਮਜੀਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ 'ਚ ਵਾਈਸ ਚਾਂਸਲਰ ਦੀ ਮੌਜੂਦਗੀ 'ਤੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਵੀ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਨੂੰ ਇਸ ਸਬੰਧੀ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਸੀ। ਪੱਤਰ 'ਚ ਲਿਖਿਆ ਸੀ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ’ਤੇ ਵਾਇਰਲ ਹੋਈ ਤੁਹਾਡੀ ਵੀਡੀਓ ਅਨੁਸਾਰ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ।
ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਹ ਕੰਬਾਊ ਹਾਦਸਾ : ਕਈ ਵ੍ਹੀਕਲਾਂ 'ਤੇ ਚੜ੍ਹ ਗਈ ਬਲੈਰੋ ਗੱਡੀ, ਮੌਕੇ 'ਤੇ ਪਈਆਂ ਭਾਜੜਾਂ
NEXT STORY