ਲੌਂਗੋਵਾਲ (ਵਸ਼ਿਸ਼ਟ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਵਿਚ ਆਈਆਂ ਔਕੜਾਂ ਮੌਕੇ ਸਮੇਂ-ਸਮੇਂ ’ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਮੌਜੂਦਾ ਸਮੇਂ ਵਿਚ ਕੋਵਿਡ ਮਹਾਮਾਰੀ ਦੇ ਚੱਲਦਿਆਂ ਵੀ ਸ਼੍ਰੋਮਣੀ ਕਮੇਟੀ ਇਕ ਵਾਰ ਫਿਰ ਮਨੁੱਖਤਾ ਦੀ ਸੇਵਾ ਦੇ ਕਾਰਜ ਵਿਚ ਅੱਗੇ ਆਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਮਾਰੀ ਕਾਰਨ ਜ਼ਿਲ੍ਹਾ ਸੰਗਰੂਰ ਵਿਚ ਇਲਾਜ ਅਤੇ ਆਕਸੀਜਨ ਦੇ ਪ੍ਰਬੰਧ ਲਈ ਜਲਦ ਹੀ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਸੰਗਰੂਰ ਵਿਖੇ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਬਾਬਤ ਉਨ੍ਹਾਂ ਦੀ ਅੱਜ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲਬਾਤ ਹੋਈ ਹੈ। ਇਸ ਕੋਵਿਡ ਸੈਂਟਰ ਦਾ ਨੇੜਲੇ ਇਲਾਕੇ ਦੇ ਲੋਕ ਲਾਹਾ ਲੈ ਸਕਣਗੇ। ਇਸ ਵਿਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਤੋਂ ਇਲਾਵਾ ਲੰਗਰ ਅਤੇ ਆਕਸੀਜਨ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਆਉਂਦੇ ਕੁੱਝ ਦਿਨਾਂ ਦੇ ਵਿਚ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਬੀਬੀ ਜਗੀਰ ਕੌਰ ਇਸ ਸੈਂਟਰ ਨੂੰ ਸੰਗਤਾਂ ਦੇ ਸਪੁਰਦ ਕਰਨਗੇ। ਭਾਈ ਲੌਂਗੋਵਾਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
NEXT STORY