ਸੰਗਰੂਰ (ਕੋਹਲੀ) : ਅਕਾਲੀ ਦਲ ਤੋਂ ਦੂਰੀ ਬਨਾਉਣ ਤੋਂ ਬਾਅਦ ਜਿੱਥੇ ਸੁਖਦੇਵ ਢੀਂਡਸਾ ਵਲੋਂ ਬਾਦਲ ਪਰਿਵਾਰ 'ਤੇ ਹਮਲੇ ਕੀਤੇ ਜਾ ਰਹੇ ਹਨ, ਉਥੇ ਹੀ ਹੁਣ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਢੀਂਡਸਾ ਦੇ ਨਿਸ਼ਾਨੇ 'ਤੇ ਆ ਗਏ ਹਨ। ਸੁਖਦੇਵ ਢੀਂਡਸਾ ਨੇ ਆਖਿਆ ਹੈ ਕਿ ਲੌਂਗੋਵਾਲ ਐੱਸ. ਜੀ. ਪੀ. ਸੀ. ਨੂੰ ਹੜੱਪਣਾ ਚਾਹੁੰਦੇ ਹਨ, ਜਿਸ ਦੇ ਚੱਲਦੇ ਕਰੋੜਾਂ ਦਾ ਘਪਲਾ ਕੀਤਾ ਜਾ ਰਿਹਾ ਹੈ। ਢੀਂਡਸਾ ਨੇ ਦਾਅਵਾ ਕੀਤਾ ਕਿ ਉਹ ਜਲਦੀ ਹੀ ਐੱਸ. ਜੀ. ਪੀ. ਸੀ. 'ਚ ਹੋਏ ਕਰੋੜਾਂ ਦੇ ਘਪਲੇ ਦੀ ਪੋਲ ਖੋਲ੍ਹਣਗੇ।
ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ 'ਤੇ ਪੁੱਛੇ ਸਵਾਲ 'ਤੇ ਢੀਂਡਸਾ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ ਜਦਕਿ ਉਨ੍ਹਾਂ 'ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਢੀਂਡਸਾ ਨੇ ਕਿਹਾ ਕਿ ਉਹ ਐੱਸ. ਜੀ. ਪੀ. ਸੀ. ਚੋਣਾਂ ਲੜ ਕੇ ਇਸ ਵਿਚ ਹੋਏ ਕਰੋੜਾਂ ਦੇ ਘਪਲੇ ਨੂੰ ਸਾਰਿਆਂ ਦੇ ਸਾਹਮਣੇ ਲੈ ਕੇ ਆਉਣਗੇ।
ਇਸ ਦੌਰਾਨ ਢੀਂਡਸਾ ਨੇ ਦਿੱਲੀ ਵਿਚ ਭਾਜਪਾ ਹਾਈਕਮਾਨ ਨਾਲ ਮੀਟਿੰਗ ਤੋਂ ਸਾਫ ਇਨਕਾਰ ਕੀਤਾ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਮੁਲਾਕਾਤ ਨਹੀਂ ਹੋਈ ਹੈ। ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ 'ਤੇ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਅਜੇ ਬਹੁਤ ਕੁਝ ਹੋਣਾ ਬਾਕੀ ਹੈ।
ਸਾਢੇ 4 ਗ੍ਰਾਮ ਚਿੱਟਾ, 220 ਨਸ਼ੀਲੀਆਂ ਗੋਲੀਆਂ ਸਣੇ 3 ਗਿ੍ਫਤਾਰ
NEXT STORY