ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ’ਤੇ ਗਏ ਸ਼ੇਰਪੁਰ ਬਲਾਕ ਦੇ ਨੇੜਲੇ ਪਿੰਡ ਗੋਬਿੰਦਪੁਰਾ ਦੇ ਕਿਸਾਨ ਚਰਨ ਸਿੰਘ (67) ਪੁੱਤਰ ਸੁਰਜੀਤ ਸਿੰਘ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 21 ਅਕਤੂਬਰ ਨੂੰ ਪਿੰਡ ਦੇ ਕਿਸਾਨ ਜਥੇ ਨਾਲ ਦਿੱਲੀ ਦੀਆਂ ਬਰੂਹਾਂ ’ਤੇ ਆਪਣੀ ਪਤਨੀ ਸਮੇਤ ਪਹੁੰਚੇ ਸਨ। ਪਿਛਲੇ ਹਫ਼ਤੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਸੁਖਬੀਰ ਬਾਦਲ ਨੂੰ ਵੱਡਾ ਸਵਾਲ, ਕਿਹਾ-CM ਚੰਨੀ ਖ਼ਿਲਾਫ ਇਕ ਵੀ ਲਫ਼ਜ਼ ਕਿਉਂ ਨਹੀਂ ਬੋਲਦੇ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਗੋਬਿੰਦਪੁਰਾ ਦੇ ਪ੍ਰਧਾਨ ਹਰਬੰਸ ਸਿੰਘ ਸਿੱਧੂ, ਭਲਵਿੰਦਰ ਸਿੰਘ, ਜਸਪਾਲ ਸਿੰਘ ਬੜਿੰਗ, ਜਗਦੀਸ਼ ਸਿੰਘ ਬੜਿੰਗ, ਨੰਬਰਦਾਰ ਸੁਖਦੇਵ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ, ਜਸਦੇਵ ਸਿੰਘ ਅੱਤਰੀ ਆਦਿ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚਰਨ ਸਿੰਘ ਬੇਜ਼ਮੀਨੇ ਕਿਸਾਨ ਪਰਿਵਾਰ ਨਾਲ ਸਬੰਧਿਤ ਸਨ ਪਰ ਉਨ੍ਹਾਂ ਦੀ ਜ਼ਮੀਰ ਜਾਗਦੀ ਸੀ, ਜਿਸ ਕਾਰਨ ਉਹ ਸਾਥੀ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਸ਼ਹੀਦ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਜਾਵੇ ਅਤੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜੀਹੀ ਤੌਰ ’ਤੇ ਸਰਲੀਕਰਨ ਕਰੇ : ਐਡਵੋਕੇਟ ਧਾਮੀ
NEXT STORY