ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਗੋਇੰਦਵਾਲ 'ਚ ਗੈਂਗਵਾਰ ਦੇ ਸਬੰਧ 'ਚ ਪੁਲਸ ਵੱਲੋਂ ਕਤਲ ਕੇਸ 'ਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਸਮੇਤ ਕੁੱਲ 5 ਮੁਲਾਜ਼ਮਾਂ ਨੂੰ ਦੋ ਦਿਨ ਦੇ ਰਿਮਾਂਡ 'ਤੇ ਲਿਆ ਗਿਆ ਸੀ। ਵੀਰਵਾਰ ਨੂੰ ਪੁਲਸ ਵੱਲੋਂ 5 ਮੁਲਾਜ਼ਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾ ਦਿੱਤਾ ਹੈ। ਦੂਜੇ ਪਾਸੇ ਅਦਾਲਤ ਵੱਲੋਂ ਮੁਲਾਜ਼ਮਾਂ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਪੁਲਸ ਦੀ ਕਾਰਜ ਪ੍ਰਣਾਲੀ ਸਵਾਲਾਂ ਦੇ ਘੇਰੇ ਵਿੱਚ ਘਿਰੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਇਹ ਗ਼ੈਰ-ਸਰਕਾਰੀ ਮਤਾ ਪਾਸ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਡਿਊਟੀ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਪੁਲਸ ਦੀ ਜ਼ਿਆਦਤੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਗੁਪਤ ਤਰੀਕੇ ਨਾਲ ਬਰੀ ਕਰਨ ਦੀ ਯੋਜਨਾ ਤਿਆਰ ਕੀਤੀ ਗਈ।
ਗੈਂਗਸਟਰ ਲਾਰੈਂਸ ਬਿਸ਼ਨੋਈ ਤਲਵੰਡੀ ਸਾਬੋ ਅਦਾਲਤ ’ਚ ਪੇਸ਼, 1 ਦਿਨ ਦੇ ਰਿਮਾਂਡ ’ਤੇ ਭੇਜਿਆ
NEXT STORY